ਨਿਆਈਂ 19

ਉਸ ਨੇ ਉਸ ਨੂੰ ਕਿਹਾ, “ਅਸੀਂ ਬੈਤਲਹਮ ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਜਾਣਾ ਹੈ। ਮੈਂ ਉੱਥੇ ਦਾ ਹੀ ਹਾਂ। ਮੈਂ ਬੈਤਲਹਮ ਯਹੂਦਾਹ ਨੂੰ ਗਿਆ ਸੀ ਅਤੇ ਹੁਣ ਆਪਣੇ ਘਰ ਦੇ ਵੱਲ ਜਾਂਦਾ ਹਾਂ। ਪਰ ਇੱਥੇ ਅਜਿਹਾ ਕੋਈ ਮਨੁੱਖ ਨਹੀਂ ਜੋ ਸਾਨੂੰ ਆਪਣੇ ਘਰ ਠਹਿਰਾਵੇ।

Judges 19:18 (UKJV) And he said unto him, We are passing from Bethlehemjudah toward the side of mount Ephraim; from thence am I: and I went to Bethlehemjudah, but I am now going to the house of the LORD; and there is no man that receives me to house.

16ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੇ ਦੇ ਵਾਸੀ ਬਿਨਯਾਮੀਨੀ ਸਨ।

17ਜਦੋਂ ਉਸਨੇ ਸ਼ਹਿਰ ਦੇ ਚੌਂਕ ਵਿੱਚ ਯਾਤਰੀਆਂ ਨੂੰ ਵੇਖਿਆ, ਤਾਂ ਬਜ਼ੁਰਗ ਆਦਮੀ ਨੇ ਪੁੱਛਿਆ, “ਤੁਸੀਂ ਕਿੱਥੇ ਜਾ ਰਹੇ ਹੋ? ਤੁਸੀਂ ਕਿੱਥੋਂ ਆਏ ਹੋ?”

18ਉਸ ਨੇ ਉਸ ਨੂੰ ਕਿਹਾ, “ਅਸੀਂ ਬੈਤਲਹਮ ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਜਾਣਾ ਹੈ। ਮੈਂ ਉੱਥੇ ਦਾ ਹੀ ਹਾਂ। ਮੈਂ ਬੈਤਲਹਮ ਯਹੂਦਾਹ ਨੂੰ ਗਿਆ ਸੀ ਅਤੇ ਹੁਣ ਆਪਣੇ ਘਰ ਦੇ ਵੱਲ ਜਾਂਦਾ ਹਾਂ। ਪਰ ਇੱਥੇ ਅਜਿਹਾ ਕੋਈ ਮਨੁੱਖ ਨਹੀਂ ਜੋ ਸਾਨੂੰ ਆਪਣੇ ਘਰ ਠਹਿਰਾਵੇ।

19ਸਾਡੇ ਕੋਲ ਸਾਡੇ ਗਧਿਆਂ ਲਈ ਤੂੜੀ ਅਤੇ ਚਾਰਾ ਵੀ ਹੈ ਅਤੇ ਮੇਰੇ ਲਈ ਅਤੇ ਤੇਰੀ ਦਾਸੀ ਲਈ ਅਤੇ ਜੁਆਨ ਦੇ ਲਈ ਜੋ ਤੇਰੇ ਸੇਵਕਾਂ ਦੇ ਨਾਲ ਹੈ, ਰੋਟੀ ਅਤੇ ਦਾਖ਼ਰਸ ਦੋਵੇਂ ਹਨ, ਸਾਨੂੰ ਕਿਸੇ ਵਸਤੂ ਦੀ ਘਾਟ ਨਹੀਂ ਹੈ।”

20ਉਸ ਬਜ਼ੁਰਗ ਨੇ ਕਿਹਾ, “ਮੇਰੇ ਘਰ ਵਿੱਚ ਤੁਹਾਡਾ ਸੁਆਗਤ ਹੈ, ਤੈਨੂੰ ਸੁੱਖ-ਸਾਂਦ ਹੋਵੇ ਅਤੇ ਤੇਰੀ ਸਾਰੀ ਲੋੜ ਸਾਡੇ ਸਿਰ ਤੇ ਹੋਵੇ ਪਰ ਤੂੰ ਚੌਂਕ ਵਿੱਚ ਰਾਤ ਬਿਲਕੁਲ ਨਾ ਕੱਟ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.