ਨਿਆਈਂ 19

ਪਰ ਉਹ ਰਖੇਲ ਵਿਭਚਾਰ ਕਰਕੇ ਉਸਨੂੰ ਛੱਡ ਕੇ ਯਹੂਦਾਹ ਦੇ ਬੈਤਲਹਮ ਵਿੱਚ ਆਪਣੇ ਮਾਪਿਆਂ ਦੇ ਘਰ ਵਾਪਸ ਚਲੀ ਗਈ। ਚਾਰ ਮਹੀਨੇ ਉੱਥੇ ਰਹਿਣ ਤੋਂ ਬਾਅਦ,

Judges 19:2 (UKJV) And his concubine played the whore against him, and went away from him unto her father's house to Bethlehemjudah, and was there four whole months.

1ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਤਾਂ ਇੱਕ ਲੇਵੀ ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਰਹਿੰਦਾ ਸੀ, ਉਸ ਨੇ ਆਪਣੇ ਲਈ ਯਹੂਦਾਹ ਦੇ ਬੈਤਲਹਮ ਤੋਂ ਇੱਕ ਰਖੇਲ ਨੂੰ ਰੱਖ ਲਿਆ।

2ਪਰ ਉਹ ਰਖੇਲ ਵਿਭਚਾਰ ਕਰਕੇ ਉਸਨੂੰ ਛੱਡ ਕੇ ਯਹੂਦਾਹ ਦੇ ਬੈਤਲਹਮ ਵਿੱਚ ਆਪਣੇ ਮਾਪਿਆਂ ਦੇ ਘਰ ਵਾਪਸ ਚਲੀ ਗਈ। ਚਾਰ ਮਹੀਨੇ ਉੱਥੇ ਰਹਿਣ ਤੋਂ ਬਾਅਦ,

3ਉਸਦਾ ਪਤੀ ਉਸਨੂੰ ਵਾਪਸ ਲਿਆਉਣ ਦੇ ਲਈ ਉੱਠ ਕੇ ਉਸਦੇ ਨੂੰ ਮਨਾਉਣ ਲਈ ਉਸਦੇ ਕੋਲ ਗਿਆ। ਉਹ ਆਪਣੇ ਨਾਲ ਇੱਕ ਨੌਕਰ ਅਤੇ ਦੋ ਗਧੇ ਲੈ ਗਿਆ। ਉਹ ਉਸ ਨੂੰ ਆਪਣੇ ਮਾਤਾ-ਪਿਤਾ ਦੇ ਘਰ ਲੈ ਗਈ, ਅਤੇ ਜਦੋਂ ਉਸ ਦੇ ਪਿਤਾ ਨੇ ਉਸ ਨੂੰ ਦੇਖਿਆ, ਤਾਂ ਉਸ ਨੇ ਖੁਸ਼ੀ ਨਾਲ ਉਸ ਦਾ ਸੁਆਗਤ ਕੀਤਾ।

4ਉਸ ਦਾ ਸਹੁਰਾ, ਔਰਤ ਦਾ ਪਿਤਾ, ਉਸ ਉੱਤੇ ਰੁਕਣ ਲਈ ਜੋਰ ਪਾਉਣ ਲੱਗਾ; ਇਸ ਲਈ ਉਹ ਤਿੰਨ ਦਿਨ ਉਸਦੇ ਨਾਲ ਰਿਹਾ ਅਤੇ ਉੱਥੇ ਖਾਧਾ ਪੀਂਦਾ ਅਤੇ ਉੱਥੇ ਹੀ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.