ਨਿਆਈਂ 19

ਜਦੋਂ ਉਹ ਘਰ ਪਹੁੰਚਿਆ, ਤਾਂ ਉਸਨੇ ਇੱਕ ਚਾਕੂ ਲਿਆ ਅਤੇ ਆਪਣੀ ਰਖੇਲ ਦੇ ਅੰਗ-ਅੰਗ ਕੱਟ ਕੇ ਬਾਰਾਂ ਟੁੱਕੜੇ ਕੀਤੇ ਅਤੇ ਇਸਰਾਏਲ ਦੇ ਸਾਰੇ ਇਲਾਕਿਆਂ ਵਿੱਚ ਭੇਜ ਦਿੱਤਾ।

Judges 19:29 (UKJV) And when he was come into his house, he took a knife, and laid hold on his concubine, and divided her, together with her bones, into twelve pieces, and sent her into all the coasts of Israel.

27ਜਦੋਂ ਉਸ ਦੇ ਮਾਲਕ ਨੇ ਸਵੇਰੇ ਉੱਠ ਕੇ ਘਰ ਦਾ ਦਰਵਾਜ਼ਾ ਖੋਲ੍ਹਿਆ ਅਤੇ ਵਾਪਸ ਜਾਣ ਲਈ ਬਾਹਰ ਨਿੱਕਲਿਆ, ਤਾਂ ਉਸ ਦੀ ਰਖੇਲ ਘਰ ਦੇ ਦਰਵਾਜ਼ੇ ਵਿੱਚ ਡਿੱਗੀ ਹੋਈ ਸੀ ਅਤੇ ਉਸਦੇ ਹੱਥ ਡਿਉੜ੍ਹੀ ਨਾਲ ਲੱਗੇ ਹੋਏ ਸਨ।

28ਉਸਨੇ ਉਸਨੂੰ ਕਿਹਾ, “ਉੱਠ, ਅਸੀਂ ਚੱਲੀਏ।” ਪਰ ਉਸਨੇ ਕੋਈ ਜਵਾਬ ਨਹੀਂ ਦਿੱਤਾ। ਤਦ ਆਦਮੀ ਨੇ ਉਸ ਨੂੰ ਆਪਣੇ ਗਧੇ ਉੱਤੇ ਰੱਖ ਲਿਆ ਅਤੇ ਘਰ ਨੂੰ ਚੱਲ ਪਿਆ।

29ਜਦੋਂ ਉਹ ਘਰ ਪਹੁੰਚਿਆ, ਤਾਂ ਉਸਨੇ ਇੱਕ ਚਾਕੂ ਲਿਆ ਅਤੇ ਆਪਣੀ ਰਖੇਲ ਦੇ ਅੰਗ-ਅੰਗ ਕੱਟ ਕੇ ਬਾਰਾਂ ਟੁੱਕੜੇ ਕੀਤੇ ਅਤੇ ਇਸਰਾਏਲ ਦੇ ਸਾਰੇ ਇਲਾਕਿਆਂ ਵਿੱਚ ਭੇਜ ਦਿੱਤਾ।

30ਤਦ ਜਿਸ ਕਿਸੇ ਨੇ ਇਹ ਵੇਖਿਆ ਉਹ ਆਪਸ ਵਿੱਚ ਕਹਿਣ ਲੱਗੇ, “ਇਸਰਾਏਲੀਆਂ ਦੇ ਮਿਸਰ ਤੋਂ ਨਿਕਲ ਕੇ ਆਉਣ ਦੇ ਸਮੇਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਅਜਿਹਾ ਕਦੇ ਨਹੀਂ ਹੋਇਆ, ਅਤੇ ਨਾ ਹੀ ਕਿਸੇ ਨੇ ਵੇਖਿਆ! ਇਸ ਵੱਲ ਧਿਆਨ ਕਰੋ ਅਤੇ ਸਲਾਹ ਕਰਕੇ ਬੋਲੋ ਕਿ ਹੁਣ ਕੀ ਕਰਨਾ ਚਾਹੀਦਾ ਹੈ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.