ਨਿਆਈਂ 19

ਪੰਜਵੇਂ ਦਿਨ ਦੀ ਸਵੇਰ ਨੂੰ, ਜਦੋਂ ਉਹ ਜਾਣ ਲਈ ਉੱਠਿਆ, ਤਾਂ ਉਸ ਔਰਤ ਦੇ ਪਿਤਾ ਨੇ ਕਿਹਾ, “ਮੈ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਤੂੰ ਆਪਣੇ ਮਨ ਨੂੰ ਅਨੰਦ ਕਰ ਅਤੇ ਦਿਨ ਢਲਣ ਤੱਕ ਠਹਿਰ ਜਾਓ!” ਇਸ ਲਈ ਦੋਹਾਂ ਨੇ ਇਕੱਠੇ ਖਾਧਾ ਪੀਤਾ।

Judges 19:8 (UKJV) And he arose early in the morning on the fifth day to depart; and the damsel's father said, Comfort yours heart, I pray you. And they tarried until afternoon, and they did eat both of them.

6ਇਸ ਲਈ ਉਹ ਦੋਵੇਂ ਇਕੱਠੇ ਖਾਣ-ਪੀਣ ਲਈ ਬੈਠ ਗਏ। ਇਸ ਤੋਂ ਬਾਅਦ ਔਰਤ ਦੇ ਪਿਤਾ ਨੇ ਕਿਹਾ, “ਕਿਰਪਾ ਕਰਕੇ ਅੱਜ ਇੱਕ ਰਾਤ ਹੋਰ ਇੱਥੇ ਰਹੋ ਅਤੇ ਆਪਣੇ ਆਪ ਦਾ ਆਨੰਦ ਕਰੋ।”

7ਅਤੇ ਜਦੋਂ ਉਹ ਆਦਮੀ ਜਾਣ ਲਈ ਉੱਠਿਆ, ਤਾਂ ਉਸਦੇ ਸਹੁਰੇ ਨੇ ਉਸਨੂੰ ਮਨਾ ਲਿਆ, ਇਸ ਲਈ ਉਹ ਉਸ ਰਾਤ ਉੱਥੇ ਹੀ ਰਿਹਾ।

8ਪੰਜਵੇਂ ਦਿਨ ਦੀ ਸਵੇਰ ਨੂੰ, ਜਦੋਂ ਉਹ ਜਾਣ ਲਈ ਉੱਠਿਆ, ਤਾਂ ਉਸ ਔਰਤ ਦੇ ਪਿਤਾ ਨੇ ਕਿਹਾ, “ਮੈ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਤੂੰ ਆਪਣੇ ਮਨ ਨੂੰ ਅਨੰਦ ਕਰ ਅਤੇ ਦਿਨ ਢਲਣ ਤੱਕ ਠਹਿਰ ਜਾਓ!” ਇਸ ਲਈ ਦੋਹਾਂ ਨੇ ਇਕੱਠੇ ਖਾਧਾ ਪੀਤਾ।

9ਫਿਰ ਜਦੋਂ ਉਹ ਆਦਮੀ ਆਪਣੀ ਰਖੇਲ ਅਤੇ ਨੌਕਰ ਸਮੇਤ ਵਿਦਾ ਹੋਣ ਲਈ ਉੱਠਿਆ, ਤਾਂ ਉਸਦੇ ਸਹੁਰੇ, ਔਰਤ ਦੇ ਪਿਤਾ ਨੇ ਕਿਹਾ, “ਹੁਣ ਦੇਖੋ, ਸ਼ਾਮ ਲਗਭਗ ਹੋ ਗਈ ਹੈ। ਇੱਥੇ ਰਾਤ ਕੱਟੋ; ਦਿਨ ਲਗਭਗ ਖਤਮ ਹੋ ਗਿਆ ਹੈ। ਰੁਕ ਜਾਓ ਅਤੇ ਆਪਣੇ ਆਪ ਦਾ ਆਨੰਦ ਕਰੋ ਕੱਲ੍ਹ ਸਵੇਰੇ ਜਲਦੀ ਤੁਸੀਂ ਉੱਠ ਸਕਦੇ ਹੋ ਅਤੇ ਆਪਣੇ ਘਰ ਜਾ ਸਕਦੇ ਹੋ।”

10ਪਰ ਉਹ ਆਦਮੀ ਇੱਕ ਹੋਰ ਰਾਤ ਰੁਕਣ ਲਈ ਤਿਆਰ ਨਹੀਂ ਹੋਇਆ, ਉਹ ਆਦਮੀ ਉੱਥੋਂ ਚਲਾ ਗਿਆ ਅਤੇ ਆਪਣੇ ਦੋ ਕਾਠੀ ਵਾਲੇ ਗਧਿਆਂ ਅਤੇ ਆਪਣੀ ਰਖੇਲ ਨਾਲ ਯਬੂਸ (ਯਾਨੀ ਯੇਰੂਸ਼ਲੇਮ) ਵੱਲ ਚਲਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.