1ਯਾਹਵੇਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਗਿਆ ਅਤੇ ਆਖਿਆ, “ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਅਤੇ ਤੁਹਾਨੂੰ ਉਸ ਦੇਸ਼ ਵਿੱਚ ਲੈ ਗਿਆ ਜਿਸਦੀ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ। ਮੈਂ ਕਿਹਾ ਸੀ ਕਿ, ‘ਮੈਂ ਤੁਹਾਡੇ ਨਾਲ ਆਪਣਾ ਨੇਮ ਕਦੇ ਨਹੀਂ ਤੋੜਾਂਗਾ,
2ਅਤੇ ਤੁਸੀਂ ਇਸ ਦੇਸ਼ ਦੇ ਲੋਕਾਂ ਨਾਲ ਕੋਈ ਨੇਮ ਨਾ ਰੱਖਣਾ, ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਦਿਓ।’ ਪਰ ਤੁਸੀਂ ਮੇਰੀ ਆਗਿਆ ਨਾ ਮੰਨੀ, ਤੁਸੀਂ ਅਜਿਹਾ ਕਿਉਂ ਕੀਤਾ ਹੈ?
3ਇਸ ਲਈ ਮੈਂ ਇਹ ਵੀ ਕਿਹਾ, ‘ਮੈਂ ਉਹਨਾਂ ਨੂੰ ਤੁਹਾਡੇ ਅੱਗੇ ਨਹੀਂ ਕੱਢਾਂਗਾ, ਉਹ ਤੁਹਾਡੇ ਲਈ ਜਾਲ ਬਣ ਜਾਣਗੇ ਅਤੇ ਉਹਨਾਂ ਦੇ ਦੇਵਤੇ ਤੁਹਾਡੇ ਲਈ ਫੰਦੇ ਬਣ ਜਾਣਗੇ।’ ”