9ਅਤੇ ਉਹਨਾਂ ਨੇ ਉਸ ਨੂੰ ਗਾਸ਼ ਪਰਬਤ ਦੇ ਉੱਤਰ ਵੱਲ ਇਫ਼ਰਾਈਮ ਦੇ ਪਹਾੜੀ ਦੇਸ਼ ਤਿਮਨਾਥ ਹੇਰੇਸ ਵਿੱਚ ਉਸਦੀ ਵਿਰਾਸਤ ਦੀ ਧਰਤੀ ਵਿੱਚ ਦਫ਼ਨਾਇਆ।
10ਉਸ ਤੋਂ ਬਾਅਦ ਉਹ ਸਾਰੀ ਪੀੜ੍ਹੀ ਵੀ ਆਪਣੇ ਪਿਉ-ਦਾਦਿਆਂ ਸਮੇਤ ਮਿੱਟੀ ਵਿੱਚ ਦਫ਼ਨ ਹੋ ਗਈ ਅਤੇ ਉਨ੍ਹਾਂ ਤੋਂ ਬਾਅਦ ਇੱਕ ਹੋਰ ਪੀੜ੍ਹੀ ਉੱਠੀ, ਜੋ ਨਾ ਤਾਂ ਯਾਹਵੇਹ ਨੂੰ ਜਾਣਦੀ ਸੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਜੋ ਯਾਹਵੇਹ ਨੇ ਇਸਰਾਏਲ ਲਈ ਕੀਤੇ ਸਨ।
11ਫਿਰ ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਬਆਲ ਦੀ ਪੂਜਾ ਕੀਤੀ।
12ਉਹਨਾਂ ਨੇ ਯਾਹਵੇਹ, ਆਪਣੇ ਪੁਰਖਿਆਂ ਦੇ ਪਰਮੇਸ਼ਵਰ ਨੂੰ ਛੱਡ ਦਿੱਤਾ, ਜਿਸ ਨੇ ਉਹਨਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਸੀ। ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਦੇ ਵੱਖ-ਵੱਖ ਦੇਵਤਿਆਂ ਦੀ ਪਾਲਣਾ ਕਰਦੇ ਸਨ ਅਤੇ ਉਹਨਾਂ ਦੀ ਪੂਜਾ ਕਰਦੇ ਸਨ, ਜਿਸ ਨਾਲ ਉਹਨਾਂ ਨੇ ਯਾਹਵੇਹ ਦਾ ਕ੍ਰੋਧ ਭੜਕਾਇਆ
13ਕਿਉਂਕਿ ਯਾਹਵੇਹ ਨੇ ਉਸ ਨੂੰ ਤਿਆਗ ਦਿੱਤਾ ਅਤੇ ਬਆਲ ਤੇ ਅਸ਼ਤਾਰੋਥ ਦੀ ਪੂਜਾ ਕੀਤੀ।