10ਉਸ ਤੋਂ ਬਾਅਦ ਉਹ ਸਾਰੀ ਪੀੜ੍ਹੀ ਵੀ ਆਪਣੇ ਪਿਉ-ਦਾਦਿਆਂ ਸਮੇਤ ਮਿੱਟੀ ਵਿੱਚ ਦਫ਼ਨ ਹੋ ਗਈ ਅਤੇ ਉਨ੍ਹਾਂ ਤੋਂ ਬਾਅਦ ਇੱਕ ਹੋਰ ਪੀੜ੍ਹੀ ਉੱਠੀ, ਜੋ ਨਾ ਤਾਂ ਯਾਹਵੇਹ ਨੂੰ ਜਾਣਦੀ ਸੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਜੋ ਯਾਹਵੇਹ ਨੇ ਇਸਰਾਏਲ ਲਈ ਕੀਤੇ ਸਨ।
11ਫਿਰ ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਬਆਲ ਦੀ ਪੂਜਾ ਕੀਤੀ।
12ਉਹਨਾਂ ਨੇ ਯਾਹਵੇਹ, ਆਪਣੇ ਪੁਰਖਿਆਂ ਦੇ ਪਰਮੇਸ਼ਵਰ ਨੂੰ ਛੱਡ ਦਿੱਤਾ, ਜਿਸ ਨੇ ਉਹਨਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਸੀ। ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਦੇ ਵੱਖ-ਵੱਖ ਦੇਵਤਿਆਂ ਦੀ ਪਾਲਣਾ ਕਰਦੇ ਸਨ ਅਤੇ ਉਹਨਾਂ ਦੀ ਪੂਜਾ ਕਰਦੇ ਸਨ, ਜਿਸ ਨਾਲ ਉਹਨਾਂ ਨੇ ਯਾਹਵੇਹ ਦਾ ਕ੍ਰੋਧ ਭੜਕਾਇਆ
13ਕਿਉਂਕਿ ਯਾਹਵੇਹ ਨੇ ਉਸ ਨੂੰ ਤਿਆਗ ਦਿੱਤਾ ਅਤੇ ਬਆਲ ਤੇ ਅਸ਼ਤਾਰੋਥ ਦੀ ਪੂਜਾ ਕੀਤੀ।
14ਇਸ ਲਈ ਯਾਹਵੇਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ, ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਕਰ ਦਿੱਤਾ ਜੋ ਉਨ੍ਹਾਂ ਦੇ ਚੁਫੇਰੇ ਸਨ ਅਤੇ ਉਹ ਫਿਰ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਨਾ ਹੋ ਸਕੇ।