ਨਿਆਈਂ 2

ਕਿਉਂਕਿ ਯਾਹਵੇਹ ਨੇ ਉਸ ਨੂੰ ਤਿਆਗ ਦਿੱਤਾ ਅਤੇ ਬਆਲ ਤੇ ਅਸ਼ਤਾਰੋਥ ਦੀ ਪੂਜਾ ਕੀਤੀ।

Judges 2:13 (UKJV) And they forsook the LORD, and served Baal and Ashtaroth.

11ਫਿਰ ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਬਆਲ ਦੀ ਪੂਜਾ ਕੀਤੀ।

12ਉਹਨਾਂ ਨੇ ਯਾਹਵੇਹ, ਆਪਣੇ ਪੁਰਖਿਆਂ ਦੇ ਪਰਮੇਸ਼ਵਰ ਨੂੰ ਛੱਡ ਦਿੱਤਾ, ਜਿਸ ਨੇ ਉਹਨਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਸੀ। ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਦੇ ਵੱਖ-ਵੱਖ ਦੇਵਤਿਆਂ ਦੀ ਪਾਲਣਾ ਕਰਦੇ ਸਨ ਅਤੇ ਉਹਨਾਂ ਦੀ ਪੂਜਾ ਕਰਦੇ ਸਨ, ਜਿਸ ਨਾਲ ਉਹਨਾਂ ਨੇ ਯਾਹਵੇਹ ਦਾ ਕ੍ਰੋਧ ਭੜਕਾਇਆ

13ਕਿਉਂਕਿ ਯਾਹਵੇਹ ਨੇ ਉਸ ਨੂੰ ਤਿਆਗ ਦਿੱਤਾ ਅਤੇ ਬਆਲ ਤੇ ਅਸ਼ਤਾਰੋਥ ਦੀ ਪੂਜਾ ਕੀਤੀ।

14ਇਸ ਲਈ ਯਾਹਵੇਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ, ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਕਰ ਦਿੱਤਾ ਜੋ ਉਨ੍ਹਾਂ ਦੇ ਚੁਫੇਰੇ ਸਨ ਅਤੇ ਉਹ ਫਿਰ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਨਾ ਹੋ ਸਕੇ।

15ਜਦੋਂ ਵੀ ਇਸਰਾਏਲ ਲੜਨ ਲਈ ਨਿਕਲਦੇ, ਯਾਹਵੇਹ ਦਾ ਹੱਥ ਉਹਨਾਂ ਨੂੰ ਹਰਾਉਣ ਲਈ ਉਹਨਾਂ ਦੇ ਵਿਰੁੱਧ ਸੀ ਅਤੇ ਜਿਵੇਂ ਉਸਨੇ ਉਹਨਾਂ ਨਾਲ ਸਹੁੰ ਖਾਧੀ ਸੀ, ਇਸ ਲਈ ਉਹ ਬਹੁਤ ਮੁਸੀਬਤ ਵਿੱਚ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.