1ਤਦ ਦਾਨ ਤੋਂ ਲੈ ਕੇ ਬੇਰਸ਼ੇਬਾ ਤੱਕ ਅਤੇ ਗਿਲਆਦ ਦੇ ਦੇਸ਼ ਤੋਂ ਸਾਰੇ ਇਸਰਾਏਲੀ ਇੱਕ ਹੋ ਕੇ ਮਿਸਪਾਹ ਵਿੱਚ ਯਾਹਵੇਹ ਦੇ ਅੱਗੇ ਇਕੱਠੇ ਹੋਏ।
2ਸਾਰੇ ਲੋਕਾਂ ਦੇ ਸਰਦਾਰ ਸਗੋਂ ਇਸਰਾਏਲ ਦੇ ਸਾਰੇ ਗੋਤਾਂ ਦੇ ਲੋਕ, ਜੋ ਪਰਮੇਸ਼ਵਰ ਦੇ ਲੋਕਾਂ ਦੀ ਸਭਾ ਵਿੱਚ ਆਏ, ਚਾਰ ਲੱਖ ਤਲਵਾਰ ਧਾਰੀ ਮਨੁੱਖ ਸਨ।
3ਬਿਨਯਾਮੀਨੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਪਾਹ ਇਕੱਠੇ ਹੋਏ ਹਨ। ਤਦ ਇਸਰਾਏਲੀ ਪੁੱਛਣ ਲੱਗੇ, “ਸਾਨੂੰ ਦੱਸੋ ਕਿ ਇਹ ਭਿਆਨਕ ਗੱਲ ਕਿਵੇਂ ਹੋਈ।”