ਨਿਆਈਂ 20

ਅਸੀਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਸੌ ਵਿੱਚੋਂ ਦਸ, ਅਤੇ ਇੱਕ ਹਜ਼ਾਰ ਵਿੱਚੋਂ ਇੱਕ ਸੌ ਅਤੇ ਦਸ ਹਜ਼ਾਰ ਵਿੱਚੋਂ ਇੱਕ ਹਜ਼ਾਰ, ਮਨੁੱਖ ਵੱਖਰੇ ਕਰੇਗਾ ਤਾਂ ਜੋ ਉਹ ਫੌਜ ਲਈ ਭੋਜਨ ਵਸਤੂਆਂ ਲਿਆਉਣ, ਕਿਉਂ ਜੋ ਅਸੀਂ ਬਿਨਯਾਮੀਨ ਦੇ ਗੇਬਾ ਵਿੱਚ ਜਾ ਕੇ ਉਨ੍ਹਾਂ ਨਾਲ ਉਸੇ ਦੁਸ਼ਟਤਾ ਦੇ ਅਨੁਸਾਰ ਕਰਾਂਗੇ ਜਿਹੜੀ ਉਨ੍ਹਾਂ ਨੇ ਇਸਰਾਏਲ ਵਿੱਚ ਕੀਤੀ ਹੈ।”

Judges 20:10 (UKJV) And we will take ten men of an hundred throughout all the tribes of Israel, and an hundred of a thousand, and a thousand out of ten thousand, to fetch victual for the people, that they may do, when they come to Gibeah of Benjamin, according to all the folly that they have wrought in Israel.

8ਸਾਰੇ ਆਦਮੀ ਇੱਕਠੇ ਹੋ ਕੇ ਬੋਲੇ, “ਸਾਡੇ ਵਿੱਚੋਂ ਨਾ ਕੋਈ ਘਰ ਅਤੇ ਨਾ ਹੀ ਕੋਈ ਆਪਣੇ ਤੰਬੂ ਵੱਲ ਜਾਵੇਗਾ।

9ਪਰ ਹੁਣ ਇਹ ਹੈ ਜੋ ਅਸੀਂ ਗਿਬਆਹ ਨਾਲ ਕਰਾਂਗੇ ਅਰਥਾਤ ਅਸੀਂ ਪਰਚੀਆਂ ਪਾ ਕੇ ਕੀਤੇ ਗਏ ਫੈਸਲਾ ਅਨੁਸਾਰ ਚੜ੍ਹਾਈ ਕਰਾਂਗੇ।

10ਅਸੀਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਸੌ ਵਿੱਚੋਂ ਦਸ, ਅਤੇ ਇੱਕ ਹਜ਼ਾਰ ਵਿੱਚੋਂ ਇੱਕ ਸੌ ਅਤੇ ਦਸ ਹਜ਼ਾਰ ਵਿੱਚੋਂ ਇੱਕ ਹਜ਼ਾਰ, ਮਨੁੱਖ ਵੱਖਰੇ ਕਰੇਗਾ ਤਾਂ ਜੋ ਉਹ ਫੌਜ ਲਈ ਭੋਜਨ ਵਸਤੂਆਂ ਲਿਆਉਣ, ਕਿਉਂ ਜੋ ਅਸੀਂ ਬਿਨਯਾਮੀਨ ਦੇ ਗੇਬਾ ਵਿੱਚ ਜਾ ਕੇ ਉਨ੍ਹਾਂ ਨਾਲ ਉਸੇ ਦੁਸ਼ਟਤਾ ਦੇ ਅਨੁਸਾਰ ਕਰਾਂਗੇ ਜਿਹੜੀ ਉਨ੍ਹਾਂ ਨੇ ਇਸਰਾਏਲ ਵਿੱਚ ਕੀਤੀ ਹੈ।”

11ਇਸ ਲਈ ਸਾਰੇ ਇਸਰਾਏਲੀ ਇਕੱਠੇ ਹੋ ਗਏ ਅਤੇ ਸ਼ਹਿਰ ਦੇ ਵਿਰੁੱਧ ਇੱਕ ਜੁੱਟ ਹੋ ਗਏ।

12ਇਸਰਾਏਲ ਦੇ ਗੋਤਾਂ ਨੇ ਬਿਨਯਾਮੀਨ ਦੇ ਸਾਰੇ ਪਰਿਵਾਰ-ਸਮੂਹ ਵਿੱਚ ਸੰਦੇਸ਼ਵਾਹਕ ਭੇਜੇ, “ਇਸ ਭਿਆਨਕ ਅਪਰਾਧ ਬਾਰੇ ਕੀ ਜੋ ਤੁਹਾਡੇ ਵਿੱਚ ਕੀਤਾ ਗਿਆ ਸੀ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.