ਨਿਆਈਂ 20

ਇਸਰਾਏਲੀ ਬੈਤਏਲ ਨੂੰ ਗਏ ਅਤੇ ਪਰਮੇਸ਼ਵਰ ਤੋਂ ਪੁੱਛਣ ਲੱਗੇ, “ਸਾਡੇ ਵਿੱਚੋਂ ਕੌਣ ਹੈ ਜੋ ਬਿਨਯਾਮੀਨੀਆਂ ਨਾਲ ਲੜਨ ਲਈ ਪਹਿਲਾਂ ਚੜ੍ਹੇ?” ਯਾਹਵੇਹ ਨੇ ਜਵਾਬ ਦਿੱਤਾ, “ਯਹੂਦਾਹ ਪਹਿਲਾਂ ਜਾਵੇਗਾ।”

Judges 20:18 (UKJV) And the children of Israel arose, and went up to the house of God, and asked counsel of God, and said, Which of us shall go up first to the battle against the children of Benjamin? And the LORD said, Judah shall go up first.

16ਇਨ੍ਹਾਂ ਸਾਰੇ ਸਿਪਾਹੀਆਂ ਵਿੱਚ ਸੱਤ ਸੌ ਚੁਣੇ ਹੋਏ ਸੈਨਿਕ ਸਨ ਜੋ ਖੱਬੇ ਹੱਥ ਦੇ ਸਨ, ਜਿਨ੍ਹਾਂ ਵਿਚੋਂ ਸਾਰੇ ਦੇ ਸਾਰੇ ਅਜਿਹੇ ਸਨ ਜੋ ਗੁਲੇਲ ਨਾਲ ਪੱਥਰ ਦਾ ਨਿਸ਼ਾਨਾ ਲਗਾਉਂਦੇ ਸਨ ਅਤੇ ਕਦੀ ਚੂਕਦੇ ਨਹੀਂ ਸਨ।

17ਇਸਰਾਏਲ ਨੇ ਬਿਨਯਾਮੀਨ ਤੋਂ ਇਲਾਵਾ ਚਾਰ ਲੱਖ ਤਲਵਾਰ ਧਾਰੀ ਇਕੱਠੇ ਕੀਤੇ, ਉਹ ਸਾਰੇ ਲੜਾਈ ਲਈ ਯੋਗ ਸਨ।

18ਇਸਰਾਏਲੀ ਬੈਤਏਲ ਨੂੰ ਗਏ ਅਤੇ ਪਰਮੇਸ਼ਵਰ ਤੋਂ ਪੁੱਛਣ ਲੱਗੇ, “ਸਾਡੇ ਵਿੱਚੋਂ ਕੌਣ ਹੈ ਜੋ ਬਿਨਯਾਮੀਨੀਆਂ ਨਾਲ ਲੜਨ ਲਈ ਪਹਿਲਾਂ ਚੜ੍ਹੇ?” ਯਾਹਵੇਹ ਨੇ ਜਵਾਬ ਦਿੱਤਾ, “ਯਹੂਦਾਹ ਪਹਿਲਾਂ ਜਾਵੇਗਾ।”

19ਅਗਲੀ ਸਵੇਰ ਇਸਰਾਏਲੀ ਉੱਠੇ ਅਤੇ ਗਿਬਆਹ ਦੇ ਨੇੜੇ ਡੇਰਾ ਲਾਇਆ।

20ਇਸਰਾਏਲ ਬਿਨਯਾਮੀਨੀਆਂ ਨਾਲ ਲੜਨ ਲਈ ਨਿਕਲੇ ਅਤੇ ਗਿਬਆਹ ਵਿੱਚ ਉਨ੍ਹਾਂ ਦੇ ਵਿਰੁੱਧ ਲੜਾਈ ਦੀਆਂ ਸਥਿਤੀਆਂ ਬਣਾ ਲਈਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.