ਨਿਆਈਂ 20

ਤਦ ਸਾਰੇ ਇਸਰਾਏਲੀ, ਸਾਰੀ ਸੈਨਾ, ਬੈਤਏਲ ਨੂੰ ਗਏ ਅਤੇ ਉੱਥੇ ਉਹ ਯਾਹਵੇਹ ਦੇ ਅੱਗੇ ਰੋਂਦੇ ਹੋਏ ਬੈਠ ਗਏ। ਉਨ੍ਹਾਂ ਨੇ ਉਸ ਦਿਨ ਸ਼ਾਮ ਤੱਕ ਵਰਤ ਰੱਖਿਆ ਅਤੇ ਯਾਹਵੇਹ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।

Judges 20:26 (UKJV) Then all the children of Israel, and all the people, went up, and came unto the house of God, and wept, and sat there before the LORD, and fasted that day until even, and offered burnt offerings and peace offerings before the LORD.

24ਫਿਰ ਇਸਰਾਏਲੀ ਦੂਜੇ ਦਿਨ ਬਿਨਯਾਮੀਨ ਦੇ ਨੇੜੇ ਆਏ।

25ਇਸ ਵਾਰ ਜਦੋਂ ਬਿਨਯਾਮੀਨੀ ਗਿਬਆਹ ਤੋਂ ਉਨ੍ਹਾਂ ਦਾ ਵਿਰੋਧ ਕਰਨ ਲਈ ਨਿੱਕਲ ਆਏ ਤਾਂ ਉਨ੍ਹਾਂ ਨੇ ਹੋਰ ਅਠਾਰਾਂ ਹਜ਼ਾਰ ਇਸਰਾਏਲੀਆਂ ਨੂੰ ਵੱਢ ਸੁੱਟਿਆ ਜੋ ਉਹ ਸਾਰੇ ਤਲਵਾਰਾਂ ਚਲਾਉਣ ਵਿੱਚ ਮਾਹਰ ਸਨ।

26ਤਦ ਸਾਰੇ ਇਸਰਾਏਲੀ, ਸਾਰੀ ਸੈਨਾ, ਬੈਤਏਲ ਨੂੰ ਗਏ ਅਤੇ ਉੱਥੇ ਉਹ ਯਾਹਵੇਹ ਦੇ ਅੱਗੇ ਰੋਂਦੇ ਹੋਏ ਬੈਠ ਗਏ। ਉਨ੍ਹਾਂ ਨੇ ਉਸ ਦਿਨ ਸ਼ਾਮ ਤੱਕ ਵਰਤ ਰੱਖਿਆ ਅਤੇ ਯਾਹਵੇਹ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।

27ਅਤੇ ਇਸਰਾਏਲੀਆਂ ਨੇ ਯਾਹਵੇਹ ਕੋਲੋਂ ਪੁੱਛਿਆ, ਕਿਉਂ ਜੋ ਉਨ੍ਹਾਂ ਦਿਨਾਂ ਵਿੱਚ ਪਰਮੇਸ਼ਵਰ ਦੇ ਨੇਮ ਦਾ ਸੰਦੂਕ ਉੱਥੇ ਹੀ ਸੀ,

28ਹਾਰੋਨ ਦੇ ਪੁੱਤਰ ਅਲਆਜ਼ਾਰ ਦੇ ਪੁੱਤਰ ਫੀਨਹਾਸ ਦੇ ਨਾਲ, ਉਸ ਦੇ ਅੱਗੇ ਸੇਵਾ ਕਰ ਰਿਹਾ ਸੀ। ਉਨ੍ਹਾਂ ਨੇ ਪੁੱਛਿਆ, “ਕੀ ਅਸੀਂ ਆਪਣੇ ਸਾਥੀ ਬਿਨਯਾਮੀਨੀਆਂ ਨਾਲ ਲੜਨ ਲਈ ਦੁਬਾਰਾ ਜਾਈਏ ਜਾਂ ਨਹੀਂ?” ਯਾਹਵੇਹ ਨੇ ਜਵਾਬ ਦਿੱਤਾ, “ਜਾਓ, ਕੱਲ੍ਹ ਮੈਂ ਉਨ੍ਹਾਂ ਨੂੰ ਤੁਹਾਡੇ ਹੱਥਾਂ ਵਿੱਚ ਦੇ ਦਿਆਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.