ਨਿਆਈਂ 20

ਫਿਰ ਇਸਰਾਏਲ ਨੇ ਗਿਬਆਹ ਦੇ ਆਲੇ-ਦੁਆਲੇ ਘਾਤ ਲਗਾ ਲਈ।

Judges 20:29 (UKJV) And Israel set hidden attackers in wait round about Gibeah.

27ਅਤੇ ਇਸਰਾਏਲੀਆਂ ਨੇ ਯਾਹਵੇਹ ਕੋਲੋਂ ਪੁੱਛਿਆ, ਕਿਉਂ ਜੋ ਉਨ੍ਹਾਂ ਦਿਨਾਂ ਵਿੱਚ ਪਰਮੇਸ਼ਵਰ ਦੇ ਨੇਮ ਦਾ ਸੰਦੂਕ ਉੱਥੇ ਹੀ ਸੀ,

28ਹਾਰੋਨ ਦੇ ਪੁੱਤਰ ਅਲਆਜ਼ਾਰ ਦੇ ਪੁੱਤਰ ਫੀਨਹਾਸ ਦੇ ਨਾਲ, ਉਸ ਦੇ ਅੱਗੇ ਸੇਵਾ ਕਰ ਰਿਹਾ ਸੀ। ਉਨ੍ਹਾਂ ਨੇ ਪੁੱਛਿਆ, “ਕੀ ਅਸੀਂ ਆਪਣੇ ਸਾਥੀ ਬਿਨਯਾਮੀਨੀਆਂ ਨਾਲ ਲੜਨ ਲਈ ਦੁਬਾਰਾ ਜਾਈਏ ਜਾਂ ਨਹੀਂ?” ਯਾਹਵੇਹ ਨੇ ਜਵਾਬ ਦਿੱਤਾ, “ਜਾਓ, ਕੱਲ੍ਹ ਮੈਂ ਉਨ੍ਹਾਂ ਨੂੰ ਤੁਹਾਡੇ ਹੱਥਾਂ ਵਿੱਚ ਦੇ ਦਿਆਂਗਾ।”

29ਫਿਰ ਇਸਰਾਏਲ ਨੇ ਗਿਬਆਹ ਦੇ ਆਲੇ-ਦੁਆਲੇ ਘਾਤ ਲਗਾ ਲਈ।

30ਤੀਜੇ ਦਿਨ ਇਸਰਾਏਲ ਦੇ ਲੋਕ ਬਿਨਯਾਮੀਨੀਆਂ ਦੇ ਵਿਰੁੱਧ ਚੜ੍ਹੇ ਅਤੇ ਪਹਿਲਾਂ ਦੀ ਤਰ੍ਹਾਂ ਗਿਬਆਹ ਦੇ ਸਾਹਮਣੇ ਫਿਰ ਕਤਾਰ ਬੰਨ੍ਹੀ।

31ਬਿਨਯਾਮੀਨੀ ਉਨ੍ਹਾਂ ਦਾ ਸਾਹਮਣਾ ਕਰਨ ਲਈ ਬਾਹਰ ਆਏ ਅਤੇ ਸ਼ਹਿਰ ਤੋਂ ਦੂਰ ਨਿੱਕਲ ਗਏ ਅਤੇ ਉਨ੍ਹਾਂ ਨੇ ਇਸਰਾਏਲੀਆਂ ਨੂੰ ਪਹਿਲਾਂ ਵਾਂਗ ਮਾਰਨਾ ਸ਼ੁਰੂ ਕਰ ਦਿੱਤਾ, ਇਸ ਲਈ ਲਗਭਗ ਤੀਹ ਆਦਮੀ ਖੁੱਲ੍ਹੇ ਮੈਦਾਨ ਅਤੇ ਸੜਕਾਂ ਉੱਤੇ ਡਿੱਗ ਪਏ। ਇੱਕ ਬੈਤਏਲ ਵੱਲ ਜਾਂਦਾ ਸੀ ਅਤੇ ਦੂਜਾ ਗਿਬਆਹ ਵੱਲ ਜਾਂਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.