ਨਿਆਈਂ 20

ਬਿਨਯਾਮੀਨੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਪਾਹ ਇਕੱਠੇ ਹੋਏ ਹਨ। ਤਦ ਇਸਰਾਏਲੀ ਪੁੱਛਣ ਲੱਗੇ, “ਸਾਨੂੰ ਦੱਸੋ ਕਿ ਇਹ ਭਿਆਨਕ ਗੱਲ ਕਿਵੇਂ ਹੋਈ।”

Judges 20:3 (UKJV) (Now the children of Benjamin heard that the children of Israel were gone up to Mizpeh.) Then said the children of Israel, Tell us, how was this wickedness?

1ਤਦ ਦਾਨ ਤੋਂ ਲੈ ਕੇ ਬੇਰਸ਼ੇਬਾ ਤੱਕ ਅਤੇ ਗਿਲਆਦ ਦੇ ਦੇਸ਼ ਤੋਂ ਸਾਰੇ ਇਸਰਾਏਲੀ ਇੱਕ ਹੋ ਕੇ ਮਿਸਪਾਹ ਵਿੱਚ ਯਾਹਵੇਹ ਦੇ ਅੱਗੇ ਇਕੱਠੇ ਹੋਏ।

2ਸਾਰੇ ਲੋਕਾਂ ਦੇ ਸਰਦਾਰ ਸਗੋਂ ਇਸਰਾਏਲ ਦੇ ਸਾਰੇ ਗੋਤਾਂ ਦੇ ਲੋਕ, ਜੋ ਪਰਮੇਸ਼ਵਰ ਦੇ ਲੋਕਾਂ ਦੀ ਸਭਾ ਵਿੱਚ ਆਏ, ਚਾਰ ਲੱਖ ਤਲਵਾਰ ਧਾਰੀ ਮਨੁੱਖ ਸਨ।

3ਬਿਨਯਾਮੀਨੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਪਾਹ ਇਕੱਠੇ ਹੋਏ ਹਨ। ਤਦ ਇਸਰਾਏਲੀ ਪੁੱਛਣ ਲੱਗੇ, “ਸਾਨੂੰ ਦੱਸੋ ਕਿ ਇਹ ਭਿਆਨਕ ਗੱਲ ਕਿਵੇਂ ਹੋਈ।”

4ਤਦ ਕਤਲ ਕੀਤੀ ਗਈ ਔਰਤ ਦੇ ਪਤੀ ਲੇਵੀ ਨੇ ਆਖਿਆ, “ਮੈਂ ਅਤੇ ਮੇਰੀ ਦਾਸੀ ਗਿਬਆਹ ਵਿੱਚ ਜੋ ਬਿਨਯਾਮੀਨ ਵਿੱਚ ਹੈ ਰਾਤ ਕੱਟਣ ਲਈ ਆਏ ਸੀ।

5ਰਾਤ ਨੂੰ ਗਿਬਆਹ ਦੇ ਆਦਮੀ ਮੇਰੇ ਮਗਰ ਆਏ ਅਤੇ ਮੈਨੂੰ ਮਾਰਨ ਦੇ ਇਰਾਦੇ ਨਾਲ ਘਰ ਨੂੰ ਘੇਰ ਲਿਆ। ਉਨ੍ਹਾਂ ਨੇ ਮੇਰੀ ਰਖੇਲ ਨਾਲ ਬਲਾਤਕਾਰ ਕੀਤਾ ਅਤੇ ਉਹ ਮਰ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.