ਨਿਆਈਂ 20

ਅਤੇ ਫਿਰ ਇਸਰਾਏਲੀ ਜਵਾਬੀ ਹਮਲਾ ਕਰਨਗੇ। ਬਿਨਯਾਮੀਨੀਆਂ ਨੇ ਲਗਭਗ ਤੀਹ ਇਸਰਾਏਲੀਆਂ ਨੂੰ ਮਾਰਨਾ ਸ਼ੁਰੂ ਕਰ ਦਿੱਤਾ ਸੀ, ਅਤੇ ਉਨ੍ਹਾਂ ਨੇ ਕਿਹਾ, “ਅਸੀਂ ਉਨ੍ਹਾਂ ਨੂੰ ਪਹਿਲੀ ਲੜਾਈ ਵਾਂਗ ਹਰਾਉਂਦੇ ਹਾਂ।”

Judges 20:39 (UKJV) And when the men of Israel retired in the battle, Benjamin began to strike and kill of the men of Israel about thirty persons: for they said, Surely they are smitten down before us, as in the first battle.

37ਜਿਹੜੇ ਘਾਤ ਵਿੱਚ ਸਨ, ਉਨ੍ਹਾਂ ਨੇ ਗਿਬਆਹ ਵਿੱਚ ਅਚਾਨਕ ਧਾਵਾ ਬੋਲ ਦਿੱਤਾ, ਉਹ ਸਾਰੇ ਪਾਸੇ ਫੈਲ ਗਏ ਅਤੇ ਸਾਰੇ ਸ਼ਹਿਰ ਨੂੰ ਤਲਵਾਰ ਨਾਲ ਮਾਰ ਦਿੱਤਾ।

38ਇਸਰਾਏਲ ਦੇ ਲੋਕਾਂ ਅਤੇ ਘਾਤ ਵਿੱਚ ਬੈਠਣ ਵਾਲਿਆਂ ਦੇ ਵਿਚਕਾਰ ਇਹ ਨਿਸ਼ਾਨੀ ਠਹਿਰਾਈ ਗਈ ਸੀ ਕਿ ਉਹ ਧੂੰਏਂ ਦਾ ਇੱਕ ਵੱਡਾ ਬੱਦਲ ਸ਼ਹਿਰ ਤੋਂ ਉੱਪਰ ਨੂੰ ਉਡਾਉਣ,

39ਅਤੇ ਫਿਰ ਇਸਰਾਏਲੀ ਜਵਾਬੀ ਹਮਲਾ ਕਰਨਗੇ। ਬਿਨਯਾਮੀਨੀਆਂ ਨੇ ਲਗਭਗ ਤੀਹ ਇਸਰਾਏਲੀਆਂ ਨੂੰ ਮਾਰਨਾ ਸ਼ੁਰੂ ਕਰ ਦਿੱਤਾ ਸੀ, ਅਤੇ ਉਨ੍ਹਾਂ ਨੇ ਕਿਹਾ, “ਅਸੀਂ ਉਨ੍ਹਾਂ ਨੂੰ ਪਹਿਲੀ ਲੜਾਈ ਵਾਂਗ ਹਰਾਉਂਦੇ ਹਾਂ।”

40ਪਰ ਜਦੋਂ ਸ਼ਹਿਰ ਵਿੱਚੋਂ ਧੂੰਆਂ ਉੱਠਣ ਲੱਗਾ, ਤਾਂ ਬਿਨਯਾਮੀਨੀਆਂ ਨੇ ਮੁੜ ਕੇ ਵੇਖਿਆ ਅਤੇ ਸਾਰਾ ਸ਼ਹਿਰ ਵਿੱਚੋਂ ਧੂੰਆਂ ਉੱਡਦਾ ਦੇਖਿਆ।

41ਤਦ ਇਸਰਾਏਲੀਆਂ ਨੇ ਜਵਾਬੀ ਹਮਲਾ ਕੀਤਾ ਅਤੇ ਬਿਨਯਾਮੀਨੀ ਘਬਰਾ ਗਏ ਕਿਉਂ ਜੋ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਉੱਤੇ ਬਿਪਤਾ ਆ ਗਈ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.