ਨਿਆਈਂ 20

ਤਦ ਇਸਰਾਏਲੀਆਂ ਨੇ ਜਵਾਬੀ ਹਮਲਾ ਕੀਤਾ ਅਤੇ ਬਿਨਯਾਮੀਨੀ ਘਬਰਾ ਗਏ ਕਿਉਂ ਜੋ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਉੱਤੇ ਬਿਪਤਾ ਆ ਗਈ ਹੈ।

Judges 20:41 (UKJV) And when the men of Israel turned again, the men of Benjamin were amazed: for they saw that evil was come upon them.

39ਅਤੇ ਫਿਰ ਇਸਰਾਏਲੀ ਜਵਾਬੀ ਹਮਲਾ ਕਰਨਗੇ। ਬਿਨਯਾਮੀਨੀਆਂ ਨੇ ਲਗਭਗ ਤੀਹ ਇਸਰਾਏਲੀਆਂ ਨੂੰ ਮਾਰਨਾ ਸ਼ੁਰੂ ਕਰ ਦਿੱਤਾ ਸੀ, ਅਤੇ ਉਨ੍ਹਾਂ ਨੇ ਕਿਹਾ, “ਅਸੀਂ ਉਨ੍ਹਾਂ ਨੂੰ ਪਹਿਲੀ ਲੜਾਈ ਵਾਂਗ ਹਰਾਉਂਦੇ ਹਾਂ।”

40ਪਰ ਜਦੋਂ ਸ਼ਹਿਰ ਵਿੱਚੋਂ ਧੂੰਆਂ ਉੱਠਣ ਲੱਗਾ, ਤਾਂ ਬਿਨਯਾਮੀਨੀਆਂ ਨੇ ਮੁੜ ਕੇ ਵੇਖਿਆ ਅਤੇ ਸਾਰਾ ਸ਼ਹਿਰ ਵਿੱਚੋਂ ਧੂੰਆਂ ਉੱਡਦਾ ਦੇਖਿਆ।

41ਤਦ ਇਸਰਾਏਲੀਆਂ ਨੇ ਜਵਾਬੀ ਹਮਲਾ ਕੀਤਾ ਅਤੇ ਬਿਨਯਾਮੀਨੀ ਘਬਰਾ ਗਏ ਕਿਉਂ ਜੋ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਉੱਤੇ ਬਿਪਤਾ ਆ ਗਈ ਹੈ।

42ਇਸ ਲਈ ਉਹ ਇਸਰਾਏਲੀਆਂ ਦੇ ਸਾਹਮਣੇ ਉਜਾੜ ਵੱਲ ਭੱਜੇ, ਪਰ ਉਹ ਲੜਾਈ ਤੋਂ ਬਚ ਨਾ ਸਕੇ ਅਤੇ ਇਸਰਾਏਲੀਆਂ ਨੇ ਜਿਹੜੇ ਕਸਬਿਆਂ ਵਿੱਚੋਂ ਨਿਕਲੇ ਸਨ ਉਨ੍ਹਾਂ ਨੂੰ ਉੱਥੇ ਵੱਢ ਸੁੱਟਿਆ।

43ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਘੇਰ ਲਿਆ, ਉਨ੍ਹਾਂ ਦਾ ਪਿੱਛਾ ਕੀਤਾ ਅਤੇ ਪੂਰਬ ਵੱਲ ਗਿਬਆਹ ਦੇ ਨੇੜੇ ਉਨ੍ਹਾਂ ਨੂੰ ਅਸਾਨੀ ਨਾਲ ਕਾਬੂ ਕਰ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.