ਨਿਆਈਂ 21

ਉਨ੍ਹਾਂ ਨੂੰ ਯਾਬੇਸ਼ ਗਿਲਆਦ ਵਿੱਚ ਰਹਿਣ ਵਾਲੇ ਲੋਕਾਂ ਵਿੱਚੋਂ ਚਾਰ ਸੌ ਮੁਟਿਆਰਾਂ ਲੱਭੀਆਂ ਜਿਹੜੀਆਂ ਕਦੇ ਕਿਸੇ ਆਦਮੀ ਨਾਲ ਨਹੀਂ ਸੁੱਤੀਆ ਸਨ, ਅਤੇ ਉਹ ਉਨ੍ਹਾਂ ਨੂੰ ਕਨਾਨ ਵਿੱਚ ਸ਼ੀਲੋਹ ਦੇ ਡੇਰੇ ਵਿੱਚ ਲੈ ਗਏ।

Judges 21:12 (UKJV) And they found among the inhabitants of Jabeshgilead four hundred young virgins, that had known no man by lying with any male: and they brought them unto the camp to Shiloh, which is in the land of Canaan.

10ਇਸ ਲਈ ਸਭਾ ਨੇ ਬਾਰਾਂ ਹਜ਼ਾਰ ਲੜਾਕੂ ਮਨੁੱਖਾਂ ਨੂੰ ਹੁਕਮ ਦੇ ਕੇ ਭੇਜਿਆ ਜੋ ਯਾਬੇਸ਼ ਗਿਲਆਦ ਨੂੰ ਜਾਣ ਅਤੇ ਉੱਥੇ ਰਹਿਣ ਵਾਲਿਆਂ ਨੂੰ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸਨ, ਤਲਵਾਰ ਨਾਲ ਵੱਢ ਸੁੱਟਣ।

11ਉਨ੍ਹਾਂ ਨੇ ਕਿਹਾ, “ਇਹ ਕੰਮ ਕਰੋ ਕਿ ਸਾਰੇ ਮਰਦ ਅਤੇ ਹਰ ਔਰਤ ਨੂੰ ਜੋ ਜਿਸ ਨੇ ਮਰਦ ਨਾਲ ਸੰਬੰਧ ਬਣਾਇਆ ਹੋਏ, ਮਾਰ ਦਿਉ।”

12ਉਨ੍ਹਾਂ ਨੂੰ ਯਾਬੇਸ਼ ਗਿਲਆਦ ਵਿੱਚ ਰਹਿਣ ਵਾਲੇ ਲੋਕਾਂ ਵਿੱਚੋਂ ਚਾਰ ਸੌ ਮੁਟਿਆਰਾਂ ਲੱਭੀਆਂ ਜਿਹੜੀਆਂ ਕਦੇ ਕਿਸੇ ਆਦਮੀ ਨਾਲ ਨਹੀਂ ਸੁੱਤੀਆ ਸਨ, ਅਤੇ ਉਹ ਉਨ੍ਹਾਂ ਨੂੰ ਕਨਾਨ ਵਿੱਚ ਸ਼ੀਲੋਹ ਦੇ ਡੇਰੇ ਵਿੱਚ ਲੈ ਗਏ।

13ਤਦ ਸਾਰੀ ਸਭਾ ਨੇ ਰਿੰਮੋਨ ਦੀ ਚੱਟਾਨ ਉੱਤੇ ਬਿਨਯਾਮੀਨੀਆਂ ਨੂੰ ਸ਼ਾਂਤੀ ਦਾ ਸੁਨੇਹਾ ਭੇਜਿਆ।

14ਇਸ ਲਈ ਬਿਨਯਾਮੀਨੀ ਉਸ ਸਮੇਂ ਵਾਪਸ ਆ ਗਏ ਅਤੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਔਰਤਾਂ ਦਿੱਤੀਆਂ ਗਈਆਂ ਜਿਨ੍ਹਾਂ ਨੂੰ ਬਚਾਇਆ ਗਿਆ ਸੀ। ਪਰ ਉਹ ਉਨ੍ਹਾਂ ਸਾਰਿਆਂ ਲਈ ਕਾਫ਼ੀ ਨਾ ਹੋਈਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.