13ਤਦ ਸਾਰੀ ਸਭਾ ਨੇ ਰਿੰਮੋਨ ਦੀ ਚੱਟਾਨ ਉੱਤੇ ਬਿਨਯਾਮੀਨੀਆਂ ਨੂੰ ਸ਼ਾਂਤੀ ਦਾ ਸੁਨੇਹਾ ਭੇਜਿਆ।
14ਇਸ ਲਈ ਬਿਨਯਾਮੀਨੀ ਉਸ ਸਮੇਂ ਵਾਪਸ ਆ ਗਏ ਅਤੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਔਰਤਾਂ ਦਿੱਤੀਆਂ ਗਈਆਂ ਜਿਨ੍ਹਾਂ ਨੂੰ ਬਚਾਇਆ ਗਿਆ ਸੀ। ਪਰ ਉਹ ਉਨ੍ਹਾਂ ਸਾਰਿਆਂ ਲਈ ਕਾਫ਼ੀ ਨਾ ਹੋਈਆਂ।
15ਲੋਕ ਬਿਨਯਾਮੀਨ ਲਈ ਉਦਾਸ ਸਨ, ਕਿਉਂਕਿ ਯਾਹਵੇਹ ਨੇ ਇਸਰਾਏਲ ਦੇ ਗੋਤਾਂ ਵਿੱਚ ਇੱਕ ਦਰਾਰ ਪਾ ਦਿੱਤੀ ਸੀ।
16ਅਤੇ ਸਭਾ ਦੇ ਬਜ਼ੁਰਗਾਂ ਨੇ ਕਿਹਾ, “ਬਿਨਯਾਮੀਨ ਦੀਆਂ ਔਰਤਾਂ ਦੇ ਨਾਸ ਹੋਣ ਦੇ ਨਾਲ, ਅਸੀਂ ਬਚੇ ਹੋਏ ਆਦਮੀਆਂ ਲਈ ਪਤਨੀਆਂ ਕਿੱਥੋਂ ਲਿਆਈਏ?
17ਤਦ ਉਨ੍ਹਾਂ ਨੇ ਕਿਹਾ, ਇਹ ਜ਼ਰੂਰੀ ਹੈ ਕਿ ਜਿਹੜੇ ਬਿਨਯਾਮੀਨ ਦੇ ਵਿੱਚੋਂ ਬਚ ਗਏ ਹਨ,” ਉਨ੍ਹਾਂ ਦਾ ਹਿੱਸਾ ਰਹੇ, “ਤਾਂ ਜੋ ਇਸਰਾਏਲੀਆਂ ਦਾ ਇੱਕ ਗੋਤ ਮਿਟ ਨਾ ਜਾਵੇ।