17ਤਦ ਉਨ੍ਹਾਂ ਨੇ ਕਿਹਾ, ਇਹ ਜ਼ਰੂਰੀ ਹੈ ਕਿ ਜਿਹੜੇ ਬਿਨਯਾਮੀਨ ਦੇ ਵਿੱਚੋਂ ਬਚ ਗਏ ਹਨ,” ਉਨ੍ਹਾਂ ਦਾ ਹਿੱਸਾ ਰਹੇ, “ਤਾਂ ਜੋ ਇਸਰਾਏਲੀਆਂ ਦਾ ਇੱਕ ਗੋਤ ਮਿਟ ਨਾ ਜਾਵੇ।
18ਅਸੀਂ ਉਨ੍ਹਾਂ ਨੂੰ ਆਪਣੀਆਂ ਧੀਆਂ ਪਤਨੀਆਂ ਵਜੋਂ ਨਹੀਂ ਦੇ ਸਕਦੇ, ਕਿਉਂਕਿ ਇਸਰਾਏਲੀਆਂ ਨੇ ਇਹ ਸਹੁੰ ਖਾਧੀ ਹੈ: ‘ਸਰਾਪੀ ਹੋਵੇ ਉਹ ਜਿਹੜਾ ਬਿਨਯਾਮੀਨੀ ਨਾਲ ਆਪਣੀ ਧੀ ਵਿਆਹੇ।’
19ਪਰ ਵੇਖੋ, ਸ਼ੀਲੋਹ ਵਿੱਚ ਉਸ ਥਾਂ ਦੇ ਕੋਲ ਜੋ ਬੈਤਏਲ ਦੇ ਉੱਤਰ ਵੱਲ ਅਤੇ ਉਸ ਸੜਕ ਦੇ ਪੂਰਬ ਵੱਲ ਜਿਹੜੀ ਬੈਤਏਲ ਤੋਂ ਸ਼ੇਕੇਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ, ਯਾਹਵੇਹ ਦੇ ਲਈ ਹਰ ਸਾਲ ਇੱਕ ਪਰਬ ਮਨਾਇਆ ਜਾਂਦਾ ਹੈ।”
20ਇਸ ਲਈ ਉਨ੍ਹਾਂ ਨੇ ਬਿਨਯਾਮੀਨ ਦੇ ਲੋਕਾਂ ਨੂੰ ਹੁਕਮ ਦਿੱਤਾ, “ਜਾਓ ਅਤੇ ਅੰਗੂਰੀ ਬਾਗ਼ਾਂ ਵਿੱਚ ਲੁਕ ਜਾਓ
21ਅਤੇ ਧਿਆਨ ਨਾਲ ਵੇਖੋ, ਜਦੋਂ ਸ਼ੀਲੋਹ ਦੀਆਂ ਮੁਟਿਆਰਾਂ ਨੱਚਣ ਲਈ ਬਾਹਰ ਆਉਂਦੀਆਂ ਹਨ, ਤਾਂ ਅੰਗੂਰੀ ਬਾਗ਼ਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ-ਇੱਕ ਮੁਟਿਆਰ ਆਪਣੀ ਪਤਨੀ ਬਣਨ ਲਈ ਫੜ ਲਓ। ਫਿਰ ਬਿਨਯਾਮੀਨ ਦੀ ਧਰਤੀ ਉੱਤੇ ਵਾਪਸ ਜਾਓ।