18ਅਸੀਂ ਉਨ੍ਹਾਂ ਨੂੰ ਆਪਣੀਆਂ ਧੀਆਂ ਪਤਨੀਆਂ ਵਜੋਂ ਨਹੀਂ ਦੇ ਸਕਦੇ, ਕਿਉਂਕਿ ਇਸਰਾਏਲੀਆਂ ਨੇ ਇਹ ਸਹੁੰ ਖਾਧੀ ਹੈ: ‘ਸਰਾਪੀ ਹੋਵੇ ਉਹ ਜਿਹੜਾ ਬਿਨਯਾਮੀਨੀ ਨਾਲ ਆਪਣੀ ਧੀ ਵਿਆਹੇ।’
19ਪਰ ਵੇਖੋ, ਸ਼ੀਲੋਹ ਵਿੱਚ ਉਸ ਥਾਂ ਦੇ ਕੋਲ ਜੋ ਬੈਤਏਲ ਦੇ ਉੱਤਰ ਵੱਲ ਅਤੇ ਉਸ ਸੜਕ ਦੇ ਪੂਰਬ ਵੱਲ ਜਿਹੜੀ ਬੈਤਏਲ ਤੋਂ ਸ਼ੇਕੇਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ, ਯਾਹਵੇਹ ਦੇ ਲਈ ਹਰ ਸਾਲ ਇੱਕ ਪਰਬ ਮਨਾਇਆ ਜਾਂਦਾ ਹੈ।”
20ਇਸ ਲਈ ਉਨ੍ਹਾਂ ਨੇ ਬਿਨਯਾਮੀਨ ਦੇ ਲੋਕਾਂ ਨੂੰ ਹੁਕਮ ਦਿੱਤਾ, “ਜਾਓ ਅਤੇ ਅੰਗੂਰੀ ਬਾਗ਼ਾਂ ਵਿੱਚ ਲੁਕ ਜਾਓ
21ਅਤੇ ਧਿਆਨ ਨਾਲ ਵੇਖੋ, ਜਦੋਂ ਸ਼ੀਲੋਹ ਦੀਆਂ ਮੁਟਿਆਰਾਂ ਨੱਚਣ ਲਈ ਬਾਹਰ ਆਉਂਦੀਆਂ ਹਨ, ਤਾਂ ਅੰਗੂਰੀ ਬਾਗ਼ਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ-ਇੱਕ ਮੁਟਿਆਰ ਆਪਣੀ ਪਤਨੀ ਬਣਨ ਲਈ ਫੜ ਲਓ। ਫਿਰ ਬਿਨਯਾਮੀਨ ਦੀ ਧਰਤੀ ਉੱਤੇ ਵਾਪਸ ਜਾਓ।
22ਜਦੋਂ ਉਨ੍ਹਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਕਰਨ ਆਉਣ ਤਾਂ ਅਸੀਂ ਉਨ੍ਹਾਂ ਨੂੰ ਆਖਾਂਗੇ, ‘ਕੀ ਸਾਡੇ ਉੱਤੇ ਉਨ੍ਹਾਂ ਦੀ ਮਦਦ ਕਰਨ ਦੀ ਮਿਹਰਬਾਨੀ ਕਰੋ, ਕਿਉਂਕਿ ਸਾਨੂੰ ਯੁੱਧ ਦੌਰਾਨ ਉਨ੍ਹਾਂ ਲਈ ਪਤਨੀਆਂ ਨਹੀਂ ਮਿਲੀਆਂ। ਤੁਸੀਂ ਆਪਣੀ ਸਹੁੰ ਤੋੜਨ ਦੇ ਦੋਸ਼ੀ ਨਹੀਂ ਹੋਵੋਗੇ ਕਿਉਂਕਿ ਤੁਸੀਂ ਆਪਣੀਆਂ ਧੀਆਂ ਉਨ੍ਹਾਂ ਨੂੰ ਨਹੀਂ ਦਿੱਤੀਆਂ ਸਨ।’ ”