ਨਿਆਈਂ 21

ਕਿਉਂਕਿ ਜਦੋਂ ਉਨ੍ਹਾਂ ਨੇ ਲੋਕਾਂ ਦੀ ਗਿਣਤੀ ਕੀਤੀ ਤਾਂ ਉਨ੍ਹਾਂ ਨੇ ਦੇਖਿਆ ਕਿ ਯਾਬੇਸ਼ ਗਿਲਆਦ ਦੇ ਲੋਕਾਂ ਵਿੱਚੋਂ ਕੋਈ ਵੀ ਉੱਥੇ ਨਹੀਂ ਸੀ।

Judges 21:9 (UKJV) For the people were numbered, and, behold, there were none of the inhabitants of Jabeshgilead there.

7“ਅਸੀਂ ਯਾਹਵੇਹ ਅੱਗੇ ਸਹੁੰ ਖਾਧੀ ਹੈ ਕਿ ਅਸੀਂ ਆਪਣੀਆਂ ਧੀਆਂ ਉਨ੍ਹਾਂ ਨੂੰ ਵਿਆਹ ਲਈ ਨਹੀਂ ਦਿਆਂਗੇ, ਇਸੇ ਲਈ ਜਿਹੜੇ ਬਚ ਗਏ ਹਨ ਉਨ੍ਹਾਂ ਨੂੰ ਅਸੀਂ ਪਤਨੀਆਂ ਕਿੱਥੋਂ ਦੇਈਏ?”

8ਤਦ ਉਨ੍ਹਾਂ ਨੇ ਪੁੱਛਿਆ, “ਇਸਰਾਏਲ ਦੇ ਗੋਤ ਵਿੱਚੋਂ ਕਿਹੜਾ ਇੱਕ ਮਿਸਪਾਹ ਵਿੱਚ ਯਾਹਵੇਹ ਦੇ ਅੱਗੇ ਇਕੱਠੇ ਹੋਣ ਲਈ ਨਹੀਂ ਆਇਆ?” ਉਨ੍ਹਾਂ ਨੂੰ ਪਤਾ ਲੱਗਾ ਕਿ ਯਾਬੇਸ਼ ਗਿਲਆਦ ਤੋਂ ਕੋਈ ਵੀ ਡੇਰੇ ਵਿੱਚ ਸਭਾ ਲਈ ਨਹੀਂ ਆਇਆ ਸੀ।

9ਕਿਉਂਕਿ ਜਦੋਂ ਉਨ੍ਹਾਂ ਨੇ ਲੋਕਾਂ ਦੀ ਗਿਣਤੀ ਕੀਤੀ ਤਾਂ ਉਨ੍ਹਾਂ ਨੇ ਦੇਖਿਆ ਕਿ ਯਾਬੇਸ਼ ਗਿਲਆਦ ਦੇ ਲੋਕਾਂ ਵਿੱਚੋਂ ਕੋਈ ਵੀ ਉੱਥੇ ਨਹੀਂ ਸੀ।

10ਇਸ ਲਈ ਸਭਾ ਨੇ ਬਾਰਾਂ ਹਜ਼ਾਰ ਲੜਾਕੂ ਮਨੁੱਖਾਂ ਨੂੰ ਹੁਕਮ ਦੇ ਕੇ ਭੇਜਿਆ ਜੋ ਯਾਬੇਸ਼ ਗਿਲਆਦ ਨੂੰ ਜਾਣ ਅਤੇ ਉੱਥੇ ਰਹਿਣ ਵਾਲਿਆਂ ਨੂੰ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸਨ, ਤਲਵਾਰ ਨਾਲ ਵੱਢ ਸੁੱਟਣ।

11ਉਨ੍ਹਾਂ ਨੇ ਕਿਹਾ, “ਇਹ ਕੰਮ ਕਰੋ ਕਿ ਸਾਰੇ ਮਰਦ ਅਤੇ ਹਰ ਔਰਤ ਨੂੰ ਜੋ ਜਿਸ ਨੇ ਮਰਦ ਨਾਲ ਸੰਬੰਧ ਬਣਾਇਆ ਹੋਏ, ਮਾਰ ਦਿਉ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.