ਨਿਆਈਂ 3

ਯਾਹਵੇਹ ਦਾ ਆਤਮਾ ਉਸ ਉੱਤੇ ਆਇਆ, ਇਸ ਲਈ ਉਹ ਇਸਰਾਏਲ ਦਾ ਨਿਆਈਂ ਬਣਿਆ ਅਤੇ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਾਹਵੇਹ ਨੇ ਅਰਾਮ ਦੇ ਰਾਜਾ ਕੂਸ਼ਨ-ਰਿਸ਼ਾਤੈਮ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਆਥਨੀਏਲ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ।

Judges 3:10 (UKJV) And the Spirit of the LORD came upon him, and he judged Israel, and went out to war: and the LORD delivered Chushanrishathaim king of Mesopotamia into his hand; and his hand prevailed against Chushanrishathaim.

8ਯਾਹਵੇਹ ਦਾ ਕ੍ਰੋਧ ਇਸਰਾਏਲ ਉੱਤੇ ਇਸ ਤਰ੍ਹਾਂ ਭੜਕਿਆ ਕਿ ਉਸਨੇ ਉਹਨਾਂ ਨੂੰ ਮਸੋਪੋਤਾਮੀਆ ਦੇ ਰਾਜਾ ਕੂਸ਼ਨ-ਰਿਸ਼ਾਤੈਮ ਦੇ ਹੱਥਾਂ ਵਿੱਚ ਵੇਚ ਦਿੱਤਾ, ਜਿਸ ਦੇ ਅਧੀਨ ਇਸਰਾਏਲੀ ਅੱਠ ਸਾਲ ਤੱਕ ਰਹੇ।

9ਪਰ ਜਦੋਂ ਇਸਰਾਏਲੀਆਂ ਨੇ ਯਾਹਵੇਹ ਅੱਗੇ ਦੁਹਾਈ ਦਿੱਤੀ, ਤਾਂ ਉਸ ਨੇ ਉਹਨਾਂ ਲਈ ਇੱਕ ਛੁਟਕਾਰਾ ਦੇਣ ਲਈ ਕਾਲੇਬ ਦੇ ਛੋਟੇ ਭਰਾ ਕੇਨਜ਼ ਦੇ ਪੁੱਤਰ ਆਥਨੀਏਲ ਨੂੰ ਖੜ੍ਹਾ ਕੀਤਾ, ਜਿਸ ਨੇ ਉਹਨਾਂ ਨੂੰ ਬਚਾਇਆ।

10ਯਾਹਵੇਹ ਦਾ ਆਤਮਾ ਉਸ ਉੱਤੇ ਆਇਆ, ਇਸ ਲਈ ਉਹ ਇਸਰਾਏਲ ਦਾ ਨਿਆਈਂ ਬਣਿਆ ਅਤੇ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਾਹਵੇਹ ਨੇ ਅਰਾਮ ਦੇ ਰਾਜਾ ਕੂਸ਼ਨ-ਰਿਸ਼ਾਤੈਮ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਆਥਨੀਏਲ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ।

11ਇਸ ਲਈ ਦੇਸ਼ ਵਿੱਚ ਚਾਲੀ ਸਾਲਾਂ ਤੱਕ ਸ਼ਾਂਤੀ ਰਹੀ, ਜਦੋਂ ਤੱਕ ਕੇਨਜ਼ ਦੇ ਪੁੱਤਰ ਆਥਨੀਏਲ ਦੀ ਮੌਤ ਨਾ ਹੋ ਗਈ।

12ਫਿਰ ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਇਸ ਲਈ ਯਾਹਵੇਹ ਨੇ ਮੋਆਬ ਦੇ ਰਾਜੇ ਏਗਲੋਨ ਨੂੰ ਇਸਰਾਏਲ ਉੱਤੇ ਪਰਬਲ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.