20ਏਹੂਦ ਫਿਰ ਉਸ ਕੋਲ ਆਇਆ ਜਦੋਂ ਉਹ ਆਪਣੇ ਮਹਿਲ ਦੇ ਉੱਪਰਲੇ ਕਮਰੇ ਵਿੱਚ ਇਕੱਲਾ ਬੈਠਾ ਸੀ ਏਹੂਦ ਨੇ ਫਿਰ ਉਸਨੂੰ ਕਿਹਾ, “ਮੇਰੇ ਕੋਲ ਤੁਹਾਡੇ ਲਈ ਪਰਮੇਸ਼ਵਰ ਦਾ ਸੰਦੇਸ਼ ਹੈ।” ਜਿਵੇਂ ਹੀ ਰਾਜਾ ਆਪਣੀ ਗੱਦੀ ਤੋਂ ਉੱਠਿਆ,
21ਏਹੂਦ ਨੇ ਆਪਣੇ ਖੱਬੇ ਹੱਥ ਨਾਲ ਸੱਜੇ ਪੱਟ ਤੋਂ ਤਲਵਾਰ ਕੱਢੀ ਅਤੇ ਰਾਜੇ ਦੇ ਢਿੱਡ ਵਿੱਚ ਖੋਬ ਦਿੱਤੀ।
22ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।
23ਤਦ ਏਹੂਦ ਬਾਹਰ ਵੇਹੜੇ ਵੱਲ ਗਿਆ, ਉਸਨੇ ਉੱਪਰਲੇ ਕਮਰੇ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਉਹਨਾਂ ਨੂੰ ਤਾਲਾ ਲਗਾ ਦਿੱਤਾ।
24ਉਸ ਦੇ ਜਾਣ ਤੋਂ ਬਾਅਦ ਨੌਕਰਾਂ ਨੇ ਆ ਕੇ ਦੇਖਿਆ ਤਾਂ ਉੱਪਰਲੇ ਕਮਰੇ ਦੇ ਦਰਵਾਜ਼ੇ ਬੰਦ ਸਨ। ਉਹਨਾਂ ਨੇ ਕਿਹਾ, “ਏਗਲੋਨ ਮਹਿਲ ਦੇ ਅੰਦਰਲੇ ਕਮਰੇ ਵਿੱਚ ਆਰਾਮ ਕਰ ਰਿਹਾ ਹੋਵੇਗਾ।”