ਨਿਆਈਂ 3

ਇਨ੍ਹਾਂ ਸਾਰਿਆਂ ਨੂੰ ਇਸਰਾਏਲ ਦੀ ਪਰਖ ਕਰਨ ਲਈ ਰੱਖਿਆ ਗਿਆ ਸੀ, ਇਹ ਵੇਖਣ ਲਈ ਕਿ ਕੀ ਉਨ੍ਹਾਂ ਨੇ ਯਾਹਵੇਹ ਦੇ ਹੁਕਮਾਂ ਦੀ ਪਾਲਣਾ ਕੀਤੀ, ਜੋ ਯਾਹਵੇਹ ਨੇ ਮੋਸ਼ੇਹ ਰਾਹੀਂ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤੇ ਸਨ।

Judges 3:4 (UKJV) And they were to prove Israel by them, to know whether they would hearken unto the commandments of the LORD, which he commanded their fathers by the hand of Moses.

2ਸਿਰਫ ਇਸ ਲਈ ਤਾਂ ਜੋ ਇਸਰਾਏਲਆਂ ਦੀਆਂ ਪੀੜ੍ਹੀਆਂ ਨੂੰ ਜਿਨ੍ਹਾਂ ਨੂੰ ਪਹਿਲਾਂ ਲੜਾਈ ਦਾ ਢੰਗ ਨਹੀਂ ਆਉਂਦਾ ਸੀ, ਉਹਨਾਂ ਨੂੰ ਸਿਖਾਵੇ।

3ਫ਼ਲਿਸਤੀਆਂ ਦੇ ਪੰਜ ਹਾਕਮ, ਅਤੇ ਸਾਰੇ ਕਨਾਨੀ ਸੀਦੋਨ ਅਤੇ ਹਿੱਤੀਆਂ ਜਿਹੜੇ ਲਬਾਨੋਨ ਦੇ ਪਰਬਤ ਵਿੱਚ ਬਆਲ ਹਰਮੋਨ ਦੇ ਪਰਬਤ ਤੋਂ ਲੈ ਕੇ ਹਮਾਥ ਦੇ ਰਸਤੇ ਤੱਕ ਵੱਸਦੇ ਸਨ।

4ਇਨ੍ਹਾਂ ਸਾਰਿਆਂ ਨੂੰ ਇਸਰਾਏਲ ਦੀ ਪਰਖ ਕਰਨ ਲਈ ਰੱਖਿਆ ਗਿਆ ਸੀ, ਇਹ ਵੇਖਣ ਲਈ ਕਿ ਕੀ ਉਨ੍ਹਾਂ ਨੇ ਯਾਹਵੇਹ ਦੇ ਹੁਕਮਾਂ ਦੀ ਪਾਲਣਾ ਕੀਤੀ, ਜੋ ਯਾਹਵੇਹ ਨੇ ਮੋਸ਼ੇਹ ਰਾਹੀਂ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤੇ ਸਨ।

5ਇਸਰਾਏਲੀ ਕਨਾਨੀਆਂ, ਹਿੱਤੀਆਂ, ਅਮੋਰੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਵਿਚਕਾਰ ਵੱਸਦੇ ਸਨ।

6ਉਨ੍ਹਾਂ ਨੇ ਉਹਨਾਂ ਧੀਆਂ ਨਾਲ ਆਪ ਵਿਆਹ ਕੀਤੇ ਅਤੇ ਆਪਣੀਆਂ ਧੀਆਂ ਉਹਨਾਂ ਦੇ ਪੁੱਤਰਾਂ ਨਾਲ ਵਿਆਹ ਦਿੱਤੀਆਂ ਅਤੇ ਉਹਨਾਂ ਦੇ ਦੇਵਤਿਆਂ ਦੀ ਸੇਵਾ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.