4ਇਨ੍ਹਾਂ ਸਾਰਿਆਂ ਨੂੰ ਇਸਰਾਏਲ ਦੀ ਪਰਖ ਕਰਨ ਲਈ ਰੱਖਿਆ ਗਿਆ ਸੀ, ਇਹ ਵੇਖਣ ਲਈ ਕਿ ਕੀ ਉਨ੍ਹਾਂ ਨੇ ਯਾਹਵੇਹ ਦੇ ਹੁਕਮਾਂ ਦੀ ਪਾਲਣਾ ਕੀਤੀ, ਜੋ ਯਾਹਵੇਹ ਨੇ ਮੋਸ਼ੇਹ ਰਾਹੀਂ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤੇ ਸਨ।
5ਇਸਰਾਏਲੀ ਕਨਾਨੀਆਂ, ਹਿੱਤੀਆਂ, ਅਮੋਰੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਵਿਚਕਾਰ ਵੱਸਦੇ ਸਨ।
6ਉਨ੍ਹਾਂ ਨੇ ਉਹਨਾਂ ਧੀਆਂ ਨਾਲ ਆਪ ਵਿਆਹ ਕੀਤੇ ਅਤੇ ਆਪਣੀਆਂ ਧੀਆਂ ਉਹਨਾਂ ਦੇ ਪੁੱਤਰਾਂ ਨਾਲ ਵਿਆਹ ਦਿੱਤੀਆਂ ਅਤੇ ਉਹਨਾਂ ਦੇ ਦੇਵਤਿਆਂ ਦੀ ਸੇਵਾ ਕੀਤੀ।
7ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਕਿਉਂ ਜੋ ਉਹ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਭੁੱਲ ਗਏ ਅਤੇ ਬਆਲ ਅਤੇ ਅਸ਼ੇਰਾਹ ਦੇਵੀ ਦੀ ਪੂਜਾ ਕਰਨ ਲੱਗੇ।
8ਯਾਹਵੇਹ ਦਾ ਕ੍ਰੋਧ ਇਸਰਾਏਲ ਉੱਤੇ ਇਸ ਤਰ੍ਹਾਂ ਭੜਕਿਆ ਕਿ ਉਸਨੇ ਉਹਨਾਂ ਨੂੰ ਮਸੋਪੋਤਾਮੀਆ ਦੇ ਰਾਜਾ ਕੂਸ਼ਨ-ਰਿਸ਼ਾਤੈਮ ਦੇ ਹੱਥਾਂ ਵਿੱਚ ਵੇਚ ਦਿੱਤਾ, ਜਿਸ ਦੇ ਅਧੀਨ ਇਸਰਾਏਲੀ ਅੱਠ ਸਾਲ ਤੱਕ ਰਹੇ।