ਨਿਆਈਂ 3

ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਕਿਉਂ ਜੋ ਉਹ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਭੁੱਲ ਗਏ ਅਤੇ ਬਆਲ ਅਤੇ ਅਸ਼ੇਰਾਹ ਦੇਵੀ ਦੀ ਪੂਜਾ ਕਰਨ ਲੱਗੇ।

Judges 3:7 (UKJV) And the children of Israel did evil in the sight of the LORD, and forgotten about the LORD their God, and served Baalim and the groves.

5ਇਸਰਾਏਲੀ ਕਨਾਨੀਆਂ, ਹਿੱਤੀਆਂ, ਅਮੋਰੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਵਿਚਕਾਰ ਵੱਸਦੇ ਸਨ।

6ਉਨ੍ਹਾਂ ਨੇ ਉਹਨਾਂ ਧੀਆਂ ਨਾਲ ਆਪ ਵਿਆਹ ਕੀਤੇ ਅਤੇ ਆਪਣੀਆਂ ਧੀਆਂ ਉਹਨਾਂ ਦੇ ਪੁੱਤਰਾਂ ਨਾਲ ਵਿਆਹ ਦਿੱਤੀਆਂ ਅਤੇ ਉਹਨਾਂ ਦੇ ਦੇਵਤਿਆਂ ਦੀ ਸੇਵਾ ਕੀਤੀ।

7ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਕਿਉਂ ਜੋ ਉਹ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਭੁੱਲ ਗਏ ਅਤੇ ਬਆਲ ਅਤੇ ਅਸ਼ੇਰਾਹ ਦੇਵੀ ਦੀ ਪੂਜਾ ਕਰਨ ਲੱਗੇ।

8ਯਾਹਵੇਹ ਦਾ ਕ੍ਰੋਧ ਇਸਰਾਏਲ ਉੱਤੇ ਇਸ ਤਰ੍ਹਾਂ ਭੜਕਿਆ ਕਿ ਉਸਨੇ ਉਹਨਾਂ ਨੂੰ ਮਸੋਪੋਤਾਮੀਆ ਦੇ ਰਾਜਾ ਕੂਸ਼ਨ-ਰਿਸ਼ਾਤੈਮ ਦੇ ਹੱਥਾਂ ਵਿੱਚ ਵੇਚ ਦਿੱਤਾ, ਜਿਸ ਦੇ ਅਧੀਨ ਇਸਰਾਏਲੀ ਅੱਠ ਸਾਲ ਤੱਕ ਰਹੇ।

9ਪਰ ਜਦੋਂ ਇਸਰਾਏਲੀਆਂ ਨੇ ਯਾਹਵੇਹ ਅੱਗੇ ਦੁਹਾਈ ਦਿੱਤੀ, ਤਾਂ ਉਸ ਨੇ ਉਹਨਾਂ ਲਈ ਇੱਕ ਛੁਟਕਾਰਾ ਦੇਣ ਲਈ ਕਾਲੇਬ ਦੇ ਛੋਟੇ ਭਰਾ ਕੇਨਜ਼ ਦੇ ਪੁੱਤਰ ਆਥਨੀਏਲ ਨੂੰ ਖੜ੍ਹਾ ਕੀਤਾ, ਜਿਸ ਨੇ ਉਹਨਾਂ ਨੂੰ ਬਚਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.