ਨਿਆਈਂ 3

ਪਰ ਜਦੋਂ ਇਸਰਾਏਲੀਆਂ ਨੇ ਯਾਹਵੇਹ ਅੱਗੇ ਦੁਹਾਈ ਦਿੱਤੀ, ਤਾਂ ਉਸ ਨੇ ਉਹਨਾਂ ਲਈ ਇੱਕ ਛੁਟਕਾਰਾ ਦੇਣ ਲਈ ਕਾਲੇਬ ਦੇ ਛੋਟੇ ਭਰਾ ਕੇਨਜ਼ ਦੇ ਪੁੱਤਰ ਆਥਨੀਏਲ ਨੂੰ ਖੜ੍ਹਾ ਕੀਤਾ, ਜਿਸ ਨੇ ਉਹਨਾਂ ਨੂੰ ਬਚਾਇਆ।

Judges 3:9 (UKJV) And when the children of Israel cried unto the LORD, the LORD raised up a deliverer to the children of Israel, who delivered them, even Othniel the son of Kenaz, Caleb's younger brother.

7ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਕਿਉਂ ਜੋ ਉਹ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਭੁੱਲ ਗਏ ਅਤੇ ਬਆਲ ਅਤੇ ਅਸ਼ੇਰਾਹ ਦੇਵੀ ਦੀ ਪੂਜਾ ਕਰਨ ਲੱਗੇ।

8ਯਾਹਵੇਹ ਦਾ ਕ੍ਰੋਧ ਇਸਰਾਏਲ ਉੱਤੇ ਇਸ ਤਰ੍ਹਾਂ ਭੜਕਿਆ ਕਿ ਉਸਨੇ ਉਹਨਾਂ ਨੂੰ ਮਸੋਪੋਤਾਮੀਆ ਦੇ ਰਾਜਾ ਕੂਸ਼ਨ-ਰਿਸ਼ਾਤੈਮ ਦੇ ਹੱਥਾਂ ਵਿੱਚ ਵੇਚ ਦਿੱਤਾ, ਜਿਸ ਦੇ ਅਧੀਨ ਇਸਰਾਏਲੀ ਅੱਠ ਸਾਲ ਤੱਕ ਰਹੇ।

9ਪਰ ਜਦੋਂ ਇਸਰਾਏਲੀਆਂ ਨੇ ਯਾਹਵੇਹ ਅੱਗੇ ਦੁਹਾਈ ਦਿੱਤੀ, ਤਾਂ ਉਸ ਨੇ ਉਹਨਾਂ ਲਈ ਇੱਕ ਛੁਟਕਾਰਾ ਦੇਣ ਲਈ ਕਾਲੇਬ ਦੇ ਛੋਟੇ ਭਰਾ ਕੇਨਜ਼ ਦੇ ਪੁੱਤਰ ਆਥਨੀਏਲ ਨੂੰ ਖੜ੍ਹਾ ਕੀਤਾ, ਜਿਸ ਨੇ ਉਹਨਾਂ ਨੂੰ ਬਚਾਇਆ।

10ਯਾਹਵੇਹ ਦਾ ਆਤਮਾ ਉਸ ਉੱਤੇ ਆਇਆ, ਇਸ ਲਈ ਉਹ ਇਸਰਾਏਲ ਦਾ ਨਿਆਈਂ ਬਣਿਆ ਅਤੇ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਾਹਵੇਹ ਨੇ ਅਰਾਮ ਦੇ ਰਾਜਾ ਕੂਸ਼ਨ-ਰਿਸ਼ਾਤੈਮ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਆਥਨੀਏਲ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ।

11ਇਸ ਲਈ ਦੇਸ਼ ਵਿੱਚ ਚਾਲੀ ਸਾਲਾਂ ਤੱਕ ਸ਼ਾਂਤੀ ਰਹੀ, ਜਦੋਂ ਤੱਕ ਕੇਨਜ਼ ਦੇ ਪੁੱਤਰ ਆਥਨੀਏਲ ਦੀ ਮੌਤ ਨਾ ਹੋ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.