1ਏਹੂਦ ਦੇ ਮਰਨ ਤੋਂ ਬਾਅਦ, ਇਸਰਾਏਲੀਆਂ ਨੇ ਫਿਰ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ।
2ਇਸ ਲਈ ਯਾਹਵੇਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜੇ ਯਾਬੀਨ ਦੇ ਹੱਥਾਂ ਵਿੱਚ ਵੇਚ ਦਿੱਤਾ, ਜੋ ਹਾਜ਼ੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਮ ਸੀਸਰਾ ਸੀ ਜੋ ਪਰਾਈਆਂ ਕੌਮਾਂ ਦੇ ਹਰੋਸ਼ੇਥ ਹਗੋਇਮ ਨਗਰ ਦਾ ਵਾਸੀ ਸੀ।
3ਕਿਉਂਕਿ ਉਸ ਕੋਲ ਲੋਹੇ ਦੇ ਨੌਂ ਸੌ ਰੱਥ ਸਨ ਅਤੇ ਉਨ੍ਹਾਂ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਉੱਤੇ ਬੇਰਹਿਮੀ ਨਾਲ ਜ਼ੁਲਮ ਕੀਤਾ ਸੀ, ਇਸ ਲਈ ਉਨ੍ਹਾਂ ਨੇ ਯਾਹਵੇਹ ਅੱਗੇ ਮਦਦ ਲਈ ਦੁਹਾਈ ਦਿੱਤੀ।
4ਉਸ ਸਮੇਂ ਲੱਪੀਦੋਥ ਦੀ ਪਤਨੀ, ਦਬੋਰਾਹ, ਜੋ ਇੱਕ ਨਬੀ ਸੀ ਜਿਹੜੀ ਇਸਰਾਏਲ ਦੀ ਅਗਵਾਈ ਕਰਦੀ ਸੀ।