ਨਿਆਈਂ 4

ਕਿਉਂਕਿ ਉਸ ਕੋਲ ਲੋਹੇ ਦੇ ਨੌਂ ਸੌ ਰੱਥ ਸਨ ਅਤੇ ਉਨ੍ਹਾਂ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਉੱਤੇ ਬੇਰਹਿਮੀ ਨਾਲ ਜ਼ੁਲਮ ਕੀਤਾ ਸੀ, ਇਸ ਲਈ ਉਨ੍ਹਾਂ ਨੇ ਯਾਹਵੇਹ ਅੱਗੇ ਮਦਦ ਲਈ ਦੁਹਾਈ ਦਿੱਤੀ।

Judges 4:3 (UKJV) And the children of Israel cried unto the LORD: for he had nine hundred chariots of iron; and twenty years he mightily oppressed the children of Israel.

1ਏਹੂਦ ਦੇ ਮਰਨ ਤੋਂ ਬਾਅਦ, ਇਸਰਾਏਲੀਆਂ ਨੇ ਫਿਰ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ।

2ਇਸ ਲਈ ਯਾਹਵੇਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜੇ ਯਾਬੀਨ ਦੇ ਹੱਥਾਂ ਵਿੱਚ ਵੇਚ ਦਿੱਤਾ, ਜੋ ਹਾਜ਼ੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਮ ਸੀਸਰਾ ਸੀ ਜੋ ਪਰਾਈਆਂ ਕੌਮਾਂ ਦੇ ਹਰੋਸ਼ੇਥ ਹਗੋਇਮ ਨਗਰ ਦਾ ਵਾਸੀ ਸੀ।

3ਕਿਉਂਕਿ ਉਸ ਕੋਲ ਲੋਹੇ ਦੇ ਨੌਂ ਸੌ ਰੱਥ ਸਨ ਅਤੇ ਉਨ੍ਹਾਂ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਉੱਤੇ ਬੇਰਹਿਮੀ ਨਾਲ ਜ਼ੁਲਮ ਕੀਤਾ ਸੀ, ਇਸ ਲਈ ਉਨ੍ਹਾਂ ਨੇ ਯਾਹਵੇਹ ਅੱਗੇ ਮਦਦ ਲਈ ਦੁਹਾਈ ਦਿੱਤੀ।

4ਉਸ ਸਮੇਂ ਲੱਪੀਦੋਥ ਦੀ ਪਤਨੀ, ਦਬੋਰਾਹ, ਜੋ ਇੱਕ ਨਬੀ ਸੀ ਜਿਹੜੀ ਇਸਰਾਏਲ ਦੀ ਅਗਵਾਈ ਕਰਦੀ ਸੀ।

5ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਾਹ ਅਤੇ ਬੈਤਏਲ ਦੇ ਵਿੱਚਕਾਰ ਦਬੋਰਾਹ ਖਜ਼ੂਰ ਦੇ ਰੁੱਖ ਹੇਠ ਬਹਿੰਦੀ ਸੀ ਅਤੇ ਇਸਰਾਏਲ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.