ਨਿਆਈਂ 4

ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਾਹ ਅਤੇ ਬੈਤਏਲ ਦੇ ਵਿੱਚਕਾਰ ਦਬੋਰਾਹ ਖਜ਼ੂਰ ਦੇ ਰੁੱਖ ਹੇਠ ਬਹਿੰਦੀ ਸੀ ਅਤੇ ਇਸਰਾਏਲ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ।

Judges 4:5 (UKJV) And she dwelt under the palm tree of Deborah between Ramah and Bethel in mount Ephraim: and the children of Israel came up to her for judgment.

3ਕਿਉਂਕਿ ਉਸ ਕੋਲ ਲੋਹੇ ਦੇ ਨੌਂ ਸੌ ਰੱਥ ਸਨ ਅਤੇ ਉਨ੍ਹਾਂ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਉੱਤੇ ਬੇਰਹਿਮੀ ਨਾਲ ਜ਼ੁਲਮ ਕੀਤਾ ਸੀ, ਇਸ ਲਈ ਉਨ੍ਹਾਂ ਨੇ ਯਾਹਵੇਹ ਅੱਗੇ ਮਦਦ ਲਈ ਦੁਹਾਈ ਦਿੱਤੀ।

4ਉਸ ਸਮੇਂ ਲੱਪੀਦੋਥ ਦੀ ਪਤਨੀ, ਦਬੋਰਾਹ, ਜੋ ਇੱਕ ਨਬੀ ਸੀ ਜਿਹੜੀ ਇਸਰਾਏਲ ਦੀ ਅਗਵਾਈ ਕਰਦੀ ਸੀ।

5ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਾਹ ਅਤੇ ਬੈਤਏਲ ਦੇ ਵਿੱਚਕਾਰ ਦਬੋਰਾਹ ਖਜ਼ੂਰ ਦੇ ਰੁੱਖ ਹੇਠ ਬਹਿੰਦੀ ਸੀ ਅਤੇ ਇਸਰਾਏਲ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ।

6ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਆਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਨੇ ਆਗਿਆ ਨਹੀਂ ਦਿੱਤੀ ਕਿ ‘ਜਾ, ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?

7ਮੈਂ ਯਾਬੀਨ ਦੇ ਸੈਨਾ ਅਧਿਕਾਰੀ ਸੀਸਰਾ ਨੂੰ ਉਸਦੇ ਰਥਾਂ ਅਤੇ ਉਸਦੀ ਸੈਨਾ ਨੂੰ ਕੀਸ਼ੋਨ ਨਦੀ ਵੱਲ ਖਿੱਚ ਲਿਆਵਾਂਗਾ ਅਤੇ ਉਸਨੂੰ ਤੁਹਾਡੇ ਹੱਥਾਂ ਵਿੱਚ ਕਰ ਦਿਆਂਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.