ਨਿਆਈਂ 4

ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਆਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਨੇ ਆਗਿਆ ਨਹੀਂ ਦਿੱਤੀ ਕਿ ‘ਜਾ, ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?

Judges 4:6 (UKJV) And she sent and called Barak the son of Abinoam out of Kedeshnaphtali, and said unto him, Has not the LORD God of Israel commanded, saying, Go and draw toward mount Tabor, and take with you ten thousand men of the children of Naphtali and of the children of Zebulun?

4ਉਸ ਸਮੇਂ ਲੱਪੀਦੋਥ ਦੀ ਪਤਨੀ, ਦਬੋਰਾਹ, ਜੋ ਇੱਕ ਨਬੀ ਸੀ ਜਿਹੜੀ ਇਸਰਾਏਲ ਦੀ ਅਗਵਾਈ ਕਰਦੀ ਸੀ।

5ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਾਹ ਅਤੇ ਬੈਤਏਲ ਦੇ ਵਿੱਚਕਾਰ ਦਬੋਰਾਹ ਖਜ਼ੂਰ ਦੇ ਰੁੱਖ ਹੇਠ ਬਹਿੰਦੀ ਸੀ ਅਤੇ ਇਸਰਾਏਲ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ।

6ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਆਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਨੇ ਆਗਿਆ ਨਹੀਂ ਦਿੱਤੀ ਕਿ ‘ਜਾ, ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?

7ਮੈਂ ਯਾਬੀਨ ਦੇ ਸੈਨਾ ਅਧਿਕਾਰੀ ਸੀਸਰਾ ਨੂੰ ਉਸਦੇ ਰਥਾਂ ਅਤੇ ਉਸਦੀ ਸੈਨਾ ਨੂੰ ਕੀਸ਼ੋਨ ਨਦੀ ਵੱਲ ਖਿੱਚ ਲਿਆਵਾਂਗਾ ਅਤੇ ਉਸਨੂੰ ਤੁਹਾਡੇ ਹੱਥਾਂ ਵਿੱਚ ਕਰ ਦਿਆਂਗਾ।’ ”

8ਬਾਰਾਕ ਨੇ ਉਸ ਨੂੰ ਕਿਹਾ, “ਜੇ ਤੂੰ ਮੇਰੇ ਨਾਲ ਜਾਵੇਗੀ ਤਾਂ ਮੈਂ ਜਾਵਾਂਗਾ, ਪਰ ਜੇ ਤੂੰ ਮੇਰੇ ਨਾਲ ਨਾ ਜਾਵੇਗੀ ਤਾਂ ਮੈਂ ਵੀ ਨਹੀਂ ਜਾਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.