ਨਿਆਈਂ 5

ਗਿਲਆਦ ਯਰਦਨ ਦੇ ਪਾਰ ਵੱਸਿਆ, ਅਤੇ ਦਾਨ ਤੂੰ ਕਿਉਂ ਸਮੁੰਦਰੀ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰੀ ਕੰਢੇ ਉੱਤੇ ਵੱਸਿਆ ਅਤੇ ਆਪਣੀਆਂ ਖੱਡਾਂ ਵਿੱਚ ਰਿਹਾ।

Judges 5:17 (UKJV) Gilead abode beyond Jordan: and why did Dan remain in ships? Asher continued on the sea shore, and abode in his breaches.

15ਯਿੱਸਾਕਾਰ ਦੇ ਸਰਦਾਰ ਦਬੋਰਾਹ ਦੇ ਨਾਲ ਸਨ, ਹਾਂ, ਯਿੱਸਾਕਾਰ ਬਾਰਾਕ ਦੇ ਨਾਲ ਸੀ, ਉਸ ਦੇ ਆਦੇਸ਼ ਹੇਠ ਘਾਟੀ ਵਿੱਚ ਭੇਜਿਆ ਗਿਆ ਸੀ। ਪਰ ਰਊਬੇਨ ਦੀ ਗੋਤ ਯੁੱਧ ਵਿੱਚ ਆਉਣ ਦਾ ਫੈਸਲਾ ਨਾ ਲੈ ਸਕੇ।

16ਭੇਡਾਂ ਲਈ ਚਰਵਾਹਿਆਂ ਦੁਆਰਾ ਵਜਾਏ ਜਾ ਰਹੇ ਬੰਸਰੀ ਦੇ ਗੀਤ ਸੁਣਦਾ ਹੋਇਆ ਤੂੰ ਕਿਉਂ ਭੇਡਾਂ ਦੇ ਵਾੜੇ ਵਿੱਚ ਰਿਹਾ? ਪਰ ਰਊਬੇਨ ਦੀ ਗੋਤ ਯੁੱਧ ਵਿੱਚ ਆਉਣ ਦਾ ਫੈਸਲਾ ਨਾ ਲੈ ਸਕੇ।

17ਗਿਲਆਦ ਯਰਦਨ ਦੇ ਪਾਰ ਵੱਸਿਆ, ਅਤੇ ਦਾਨ ਤੂੰ ਕਿਉਂ ਸਮੁੰਦਰੀ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰੀ ਕੰਢੇ ਉੱਤੇ ਵੱਸਿਆ ਅਤੇ ਆਪਣੀਆਂ ਖੱਡਾਂ ਵਿੱਚ ਰਿਹਾ।

18ਜ਼ਬੂਲੁਨ ਦੇ ਲੋਕਾਂ ਨੇ ਆਪਣੀਆਂ ਜਾਨਾਂ ਖ਼ਤਰੇ ਵਿੱਚ ਪਾ ਦਿੱਤੀਆਂ। ਨਫ਼ਤਾਲੀ ਨੇ ਵੀ ਮੈਦਾਨ ਵਿੱਚ ਦੀਆਂ ਉੱਚੀਆਂ ਥਾਵਾਂ ਉੱਤੇ ਆਪਣੀ ਜਾਨ ਨੂੰ ਖਤਰੇ ਵਿੱਚ ਪਾਈਆਂ।

19“ਰਾਜੇ ਆਏ ਅਤੇ ਉਹ ਲੜੇ, ਕਨਾਨ ਦੇ ਰਾਜੇ ਵੀ ਲੜੇ। ਤਾਨਾਖ ਵਿੱਚ, ਮਗਿੱਦੋ ਦੇ ਪਾਣੀਆਂ ਦੇ ਕੋਲ, ਉਨ੍ਹਾਂ ਨੇ ਚਾਂਦੀ ਦੀ ਕੋਈ ਲੁੱਟ ਨਹੀਂ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.