ਨਿਆਈਂ 6

ਮੈਂ ਤੁਹਾਨੂੰ ਆਖਿਆ, ‘ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ। ਅਮੋਰੀਆਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰਨ, ਜਿਨ੍ਹਾਂ ਦੇ ਦੇਸ਼ ਵਿੱਚ ਤੁਸੀਂ ਰਹਿੰਦੇ ਹੋ।’ ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ।”

Judges 6:10 (UKJV) And I said unto you, I am the LORD your God; fear not the gods of the Amorites, in whose land all of you dwell: but all of you have not obeyed my voice.

8ਯਾਹਵੇਹ ਨੇ ਉਨ੍ਹਾਂ ਲਈ ਇੱਕ ਨਬੀ ਭੇਜਿਆ, ਜਿਸ ਨੇ ਆਖਿਆ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਮੈਂ ਤੁਹਾਨੂੰ ਮਿਸਰ ਦੇਸ਼ ਦੀ ਗੁਲਾਮੀ ਵਿੱਚੋਂ ਬਾਹਰ ਕੱਢ ਲਿਆਇਆ।

9ਮੈਂ ਤੁਹਾਨੂੰ ਮਿਸਰੀਆਂ ਦੇ ਹੱਥੋਂ ਛੁਡਾਇਆ ਅਤੇ ਮੈਂ ਤੁਹਾਨੂੰ ਤੁਹਾਡੇ ਸਾਰੇ ਜ਼ਾਲਮਾਂ ਦੇ ਹੱਥੋਂ ਛੁਡਾਇਆ। ਮੈਂ ਉਨ੍ਹਾਂ ਨੂੰ ਤੁਹਾਡੇ ਅੱਗਿਓਂ ਕੱਢ ਦਿੱਤਾ ਅਤੇ ਉਨ੍ਹਾਂ ਦੀ ਧਰਤੀ ਤੁਹਾਨੂੰ ਦੇ ਦਿੱਤੀ।

10ਮੈਂ ਤੁਹਾਨੂੰ ਆਖਿਆ, ‘ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ। ਅਮੋਰੀਆਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰਨ, ਜਿਨ੍ਹਾਂ ਦੇ ਦੇਸ਼ ਵਿੱਚ ਤੁਸੀਂ ਰਹਿੰਦੇ ਹੋ।’ ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ।”

11ਯਾਹਵੇਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਰੁੱਖ ਦੇ ਹੇਠਾਂ ਬੈਠ ਗਿਆ, ਜਿਹੜਾ ਅਬੀਅਜ਼ਰੀ ਯੋਆਸ਼ ਦਾ ਸੀ, ਜਿੱਥੇ ਉਸਦਾ ਪੁੱਤਰ ਗਿਦਾਊਨ ਮਿਦਯਾਨੀਆਂ ਤੋਂ ਬਚਾਉਣ ਲਈ ਇੱਕ ਚੁਬੱਚੇ ਵਿੱਚ ਕਣਕ ਛੱਟ ਰਿਹਾ ਸੀ।

12ਜਦੋਂ ਯਾਹਵੇਹ ਦੇ ਦੂਤ ਨੇ ਗਿਦਾਊਨ ਨੂੰ ਦਰਸ਼ਨ ਦਿੱਤਾ, ਤਾਂ ਉਸਨੇ ਕਿਹਾ, “ਸ਼ਕਤੀਸ਼ਾਲੀ ਸੂਰਮਾ! ਯਾਹਵੇਹ ਤੇਰੇ ਨਾਲ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.