ਨਿਆਈਂ 6

ਉਸੇ ਰਾਤ ਯਾਹਵੇਹ ਨੇ ਉਸ ਨੂੰ ਆਖਿਆ, “ਆਪਣੇ ਪਿਤਾ ਦੇ ਇੱਜੜ ਵਿੱਚੋਂ ਦੂਜਾ ਬਲਦ ਲੈ ਜੋ ਸੱਤ ਸਾਲ ਦਾ ਹੈ ਅਤੇ ਬਆਲ ਦੀ ਜਗਵੇਦੀ ਜੋ ਤੇਰੇ ਪਿਤਾ ਦੀ ਹੈ ਉਸ ਨੂੰ ਢਾਹ ਦੇ ਅਤੇ ਉਸ ਦੇ ਕੋਲ ਅਸ਼ੇਰਾਹ ਦੇਵੀ ਨੂੰ ਵੱਢ ਦੇ।

Judges 6:25 (UKJV) And it came to pass the same night, that the LORD said unto him, Take your father's young bullock, even the second bullock of seven years old, and throw down the altar of Baal that your father has, and cut down the grove that is by it:

23ਪਰ ਯਾਹਵੇਹ ਨੇ ਉਸਨੂੰ ਕਿਹਾ, “ਸ਼ਾਂਤੀ ਹੋਵੇ! ਨਾ ਡਰ। ਤੂੰ ਮਰੇਗਾ ਨਹੀਂ।”

24ਇਸ ਲਈ ਗਿਦਾਊਨ ਨੇ ਉੱਥੇ ਯਾਹਵੇਹ ਲਈ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਯਾਹਵੇਹ ਸ਼ਾਲੋਮ ਰੱਖਿਆ। ਇਹ ਅੱਜ ਤੱਕ ਉਹ ਜਗਵੇਦੀ ਅਬੀਅਜ਼ਰੀਆਂ ਦੇ ਆਫ਼ਰਾਹ ਵਿੱਚ ਬਣੀ ਹੋਈ ਹੈ।

25ਉਸੇ ਰਾਤ ਯਾਹਵੇਹ ਨੇ ਉਸ ਨੂੰ ਆਖਿਆ, “ਆਪਣੇ ਪਿਤਾ ਦੇ ਇੱਜੜ ਵਿੱਚੋਂ ਦੂਜਾ ਬਲਦ ਲੈ ਜੋ ਸੱਤ ਸਾਲ ਦਾ ਹੈ ਅਤੇ ਬਆਲ ਦੀ ਜਗਵੇਦੀ ਜੋ ਤੇਰੇ ਪਿਤਾ ਦੀ ਹੈ ਉਸ ਨੂੰ ਢਾਹ ਦੇ ਅਤੇ ਉਸ ਦੇ ਕੋਲ ਅਸ਼ੇਰਾਹ ਦੇਵੀ ਨੂੰ ਵੱਢ ਦੇ।

26ਅਤੇ ਯਾਹਵੇਹ ਆਪਣੇ ਪਰਮੇਸ਼ਵਰ ਲਈ ਇਸ ਪੱਥਰ ਉੱਤੇ ਰੀਤ ਅਨੁਸਾਰ ਇੱਕ ਜਗਵੇਦੀ ਬਣਾ, ਅਤੇ ਉਸ ਦੂਜੇ ਬਲਦ ਨੂੰ ਲੈ ਅਤੇ ਉਸ ਨੂੰ ਅਸ਼ੇਰਾਹ ਦੀ ਲੱਕੜ ਨਾਲ ਜਿਸ ਨੂੰ ਤੂੰ ਵੱਢੇਗਾ, ਜਲਾ ਕੇ ਹੋਮ ਦੀ ਬਲੀ ਚੜ੍ਹਾਂ।”

27ਇਸ ਲਈ ਗਿਦਾਊਨ ਨੇ ਆਪਣੇ ਦਸ ਸੇਵਕਾਂ ਨੂੰ ਲਿਆ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਉਸਨੂੰ ਕਿਹਾ ਸੀ, ਪਰ ਕਿਉਂਕਿ ਉਹ ਆਪਣੇ ਪਰਿਵਾਰ ਅਤੇ ਕਸਬੇ ਦੇ ਲੋਕਾਂ ਤੋਂ ਡਰਦਾ ਸੀ, ਉਸਨੇ ਇਹ ਕੰਮ ਦਿਨ ਦੀ ਬਜਾਏ ਰਾਤ ਨੂੰ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.