ਨਿਆਈਂ 6

ਅਤੇ ਯਾਹਵੇਹ ਆਪਣੇ ਪਰਮੇਸ਼ਵਰ ਲਈ ਇਸ ਪੱਥਰ ਉੱਤੇ ਰੀਤ ਅਨੁਸਾਰ ਇੱਕ ਜਗਵੇਦੀ ਬਣਾ, ਅਤੇ ਉਸ ਦੂਜੇ ਬਲਦ ਨੂੰ ਲੈ ਅਤੇ ਉਸ ਨੂੰ ਅਸ਼ੇਰਾਹ ਦੀ ਲੱਕੜ ਨਾਲ ਜਿਸ ਨੂੰ ਤੂੰ ਵੱਢੇਗਾ, ਜਲਾ ਕੇ ਹੋਮ ਦੀ ਬਲੀ ਚੜ੍ਹਾਂ।”

Judges 6:26 (UKJV) And build an altar unto the LORD your God upon the top of this rock, in the ordered place, and take the second bullock, and offer a burnt sacrifice with the wood of the grove which you shall cut down.

24ਇਸ ਲਈ ਗਿਦਾਊਨ ਨੇ ਉੱਥੇ ਯਾਹਵੇਹ ਲਈ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਯਾਹਵੇਹ ਸ਼ਾਲੋਮ ਰੱਖਿਆ। ਇਹ ਅੱਜ ਤੱਕ ਉਹ ਜਗਵੇਦੀ ਅਬੀਅਜ਼ਰੀਆਂ ਦੇ ਆਫ਼ਰਾਹ ਵਿੱਚ ਬਣੀ ਹੋਈ ਹੈ।

25ਉਸੇ ਰਾਤ ਯਾਹਵੇਹ ਨੇ ਉਸ ਨੂੰ ਆਖਿਆ, “ਆਪਣੇ ਪਿਤਾ ਦੇ ਇੱਜੜ ਵਿੱਚੋਂ ਦੂਜਾ ਬਲਦ ਲੈ ਜੋ ਸੱਤ ਸਾਲ ਦਾ ਹੈ ਅਤੇ ਬਆਲ ਦੀ ਜਗਵੇਦੀ ਜੋ ਤੇਰੇ ਪਿਤਾ ਦੀ ਹੈ ਉਸ ਨੂੰ ਢਾਹ ਦੇ ਅਤੇ ਉਸ ਦੇ ਕੋਲ ਅਸ਼ੇਰਾਹ ਦੇਵੀ ਨੂੰ ਵੱਢ ਦੇ।

26ਅਤੇ ਯਾਹਵੇਹ ਆਪਣੇ ਪਰਮੇਸ਼ਵਰ ਲਈ ਇਸ ਪੱਥਰ ਉੱਤੇ ਰੀਤ ਅਨੁਸਾਰ ਇੱਕ ਜਗਵੇਦੀ ਬਣਾ, ਅਤੇ ਉਸ ਦੂਜੇ ਬਲਦ ਨੂੰ ਲੈ ਅਤੇ ਉਸ ਨੂੰ ਅਸ਼ੇਰਾਹ ਦੀ ਲੱਕੜ ਨਾਲ ਜਿਸ ਨੂੰ ਤੂੰ ਵੱਢੇਗਾ, ਜਲਾ ਕੇ ਹੋਮ ਦੀ ਬਲੀ ਚੜ੍ਹਾਂ।”

27ਇਸ ਲਈ ਗਿਦਾਊਨ ਨੇ ਆਪਣੇ ਦਸ ਸੇਵਕਾਂ ਨੂੰ ਲਿਆ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਉਸਨੂੰ ਕਿਹਾ ਸੀ, ਪਰ ਕਿਉਂਕਿ ਉਹ ਆਪਣੇ ਪਰਿਵਾਰ ਅਤੇ ਕਸਬੇ ਦੇ ਲੋਕਾਂ ਤੋਂ ਡਰਦਾ ਸੀ, ਉਸਨੇ ਇਹ ਕੰਮ ਦਿਨ ਦੀ ਬਜਾਏ ਰਾਤ ਨੂੰ ਕੀਤਾ।

28ਸਵੇਰ ਨੂੰ ਜਦੋਂ ਨਗਰ ਦੇ ਲੋਕ ਉੱਠੇ, ਅਤੇ ਵੇਖਿਆ ਉੱਥੇ ਬਆਲ ਦੀ ਜਗਵੇਦੀ ਢਾਹ ਦਿੱਤੀ ਗਈ ਸੀ, ਉਸ ਦੇ ਕੋਲ ਅਸ਼ੇਰਾਹ ਦੇ ਥੰਮ ਨੂੰ ਕੱਟਿਆ ਗਿਆ ਸੀ ਅਤੇ ਦੂਜਾ ਬਲਦ ਉਸ ਨਵੀਂ ਬਣੀ ਜਗਵੇਦੀ ਉੱਤੇ ਚੜ੍ਹਾਇਆ ਗਿਆ ਸੀ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.