25ਉਸੇ ਰਾਤ ਯਾਹਵੇਹ ਨੇ ਉਸ ਨੂੰ ਆਖਿਆ, “ਆਪਣੇ ਪਿਤਾ ਦੇ ਇੱਜੜ ਵਿੱਚੋਂ ਦੂਜਾ ਬਲਦ ਲੈ ਜੋ ਸੱਤ ਸਾਲ ਦਾ ਹੈ ਅਤੇ ਬਆਲ ਦੀ ਜਗਵੇਦੀ ਜੋ ਤੇਰੇ ਪਿਤਾ ਦੀ ਹੈ ਉਸ ਨੂੰ ਢਾਹ ਦੇ ਅਤੇ ਉਸ ਦੇ ਕੋਲ ਅਸ਼ੇਰਾਹ ਦੇਵੀ ਨੂੰ ਵੱਢ ਦੇ।
26ਅਤੇ ਯਾਹਵੇਹ ਆਪਣੇ ਪਰਮੇਸ਼ਵਰ ਲਈ ਇਸ ਪੱਥਰ ਉੱਤੇ ਰੀਤ ਅਨੁਸਾਰ ਇੱਕ ਜਗਵੇਦੀ ਬਣਾ, ਅਤੇ ਉਸ ਦੂਜੇ ਬਲਦ ਨੂੰ ਲੈ ਅਤੇ ਉਸ ਨੂੰ ਅਸ਼ੇਰਾਹ ਦੀ ਲੱਕੜ ਨਾਲ ਜਿਸ ਨੂੰ ਤੂੰ ਵੱਢੇਗਾ, ਜਲਾ ਕੇ ਹੋਮ ਦੀ ਬਲੀ ਚੜ੍ਹਾਂ।”
27ਇਸ ਲਈ ਗਿਦਾਊਨ ਨੇ ਆਪਣੇ ਦਸ ਸੇਵਕਾਂ ਨੂੰ ਲਿਆ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਉਸਨੂੰ ਕਿਹਾ ਸੀ, ਪਰ ਕਿਉਂਕਿ ਉਹ ਆਪਣੇ ਪਰਿਵਾਰ ਅਤੇ ਕਸਬੇ ਦੇ ਲੋਕਾਂ ਤੋਂ ਡਰਦਾ ਸੀ, ਉਸਨੇ ਇਹ ਕੰਮ ਦਿਨ ਦੀ ਬਜਾਏ ਰਾਤ ਨੂੰ ਕੀਤਾ।
28ਸਵੇਰ ਨੂੰ ਜਦੋਂ ਨਗਰ ਦੇ ਲੋਕ ਉੱਠੇ, ਅਤੇ ਵੇਖਿਆ ਉੱਥੇ ਬਆਲ ਦੀ ਜਗਵੇਦੀ ਢਾਹ ਦਿੱਤੀ ਗਈ ਸੀ, ਉਸ ਦੇ ਕੋਲ ਅਸ਼ੇਰਾਹ ਦੇ ਥੰਮ ਨੂੰ ਕੱਟਿਆ ਗਿਆ ਸੀ ਅਤੇ ਦੂਜਾ ਬਲਦ ਉਸ ਨਵੀਂ ਬਣੀ ਜਗਵੇਦੀ ਉੱਤੇ ਚੜ੍ਹਾਇਆ ਗਿਆ ਸੀ!
29ਉਨ੍ਹਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਇਹ ਕਿਸਨੇ ਕੀਤਾ?” ਜਦੋਂ ਉਨ੍ਹਾਂ ਨੇ ਧਿਆਨ ਨਾਲ ਜਾਂਚ ਕੀਤੀ, ਤਾਂਂ ਕਹਿਣ ਲੱਗੇ, “ਯੋਆਸ਼ ਦੇ ਪੁੱਤਰ ਗਿਦਾਊਨ ਨੇ ਇਹ ਕੰਮ ਕੀਤਾ ਹੈ।”