ਨਿਆਈਂ 6

ਸਵੇਰ ਨੂੰ ਜਦੋਂ ਨਗਰ ਦੇ ਲੋਕ ਉੱਠੇ, ਅਤੇ ਵੇਖਿਆ ਉੱਥੇ ਬਆਲ ਦੀ ਜਗਵੇਦੀ ਢਾਹ ਦਿੱਤੀ ਗਈ ਸੀ, ਉਸ ਦੇ ਕੋਲ ਅਸ਼ੇਰਾਹ ਦੇ ਥੰਮ ਨੂੰ ਕੱਟਿਆ ਗਿਆ ਸੀ ਅਤੇ ਦੂਜਾ ਬਲਦ ਉਸ ਨਵੀਂ ਬਣੀ ਜਗਵੇਦੀ ਉੱਤੇ ਚੜ੍ਹਾਇਆ ਗਿਆ ਸੀ!

Judges 6:28 (UKJV) And when the men of the city arose early in the morning, behold, the altar of Baal was cast down, and the grove was cut down that was by it, and the second bullock was offered upon the altar that was built.

26ਅਤੇ ਯਾਹਵੇਹ ਆਪਣੇ ਪਰਮੇਸ਼ਵਰ ਲਈ ਇਸ ਪੱਥਰ ਉੱਤੇ ਰੀਤ ਅਨੁਸਾਰ ਇੱਕ ਜਗਵੇਦੀ ਬਣਾ, ਅਤੇ ਉਸ ਦੂਜੇ ਬਲਦ ਨੂੰ ਲੈ ਅਤੇ ਉਸ ਨੂੰ ਅਸ਼ੇਰਾਹ ਦੀ ਲੱਕੜ ਨਾਲ ਜਿਸ ਨੂੰ ਤੂੰ ਵੱਢੇਗਾ, ਜਲਾ ਕੇ ਹੋਮ ਦੀ ਬਲੀ ਚੜ੍ਹਾਂ।”

27ਇਸ ਲਈ ਗਿਦਾਊਨ ਨੇ ਆਪਣੇ ਦਸ ਸੇਵਕਾਂ ਨੂੰ ਲਿਆ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਉਸਨੂੰ ਕਿਹਾ ਸੀ, ਪਰ ਕਿਉਂਕਿ ਉਹ ਆਪਣੇ ਪਰਿਵਾਰ ਅਤੇ ਕਸਬੇ ਦੇ ਲੋਕਾਂ ਤੋਂ ਡਰਦਾ ਸੀ, ਉਸਨੇ ਇਹ ਕੰਮ ਦਿਨ ਦੀ ਬਜਾਏ ਰਾਤ ਨੂੰ ਕੀਤਾ।

28ਸਵੇਰ ਨੂੰ ਜਦੋਂ ਨਗਰ ਦੇ ਲੋਕ ਉੱਠੇ, ਅਤੇ ਵੇਖਿਆ ਉੱਥੇ ਬਆਲ ਦੀ ਜਗਵੇਦੀ ਢਾਹ ਦਿੱਤੀ ਗਈ ਸੀ, ਉਸ ਦੇ ਕੋਲ ਅਸ਼ੇਰਾਹ ਦੇ ਥੰਮ ਨੂੰ ਕੱਟਿਆ ਗਿਆ ਸੀ ਅਤੇ ਦੂਜਾ ਬਲਦ ਉਸ ਨਵੀਂ ਬਣੀ ਜਗਵੇਦੀ ਉੱਤੇ ਚੜ੍ਹਾਇਆ ਗਿਆ ਸੀ!

29ਉਨ੍ਹਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਇਹ ਕਿਸਨੇ ਕੀਤਾ?” ਜਦੋਂ ਉਨ੍ਹਾਂ ਨੇ ਧਿਆਨ ਨਾਲ ਜਾਂਚ ਕੀਤੀ, ਤਾਂਂ ਕਹਿਣ ਲੱਗੇ, “ਯੋਆਸ਼ ਦੇ ਪੁੱਤਰ ਗਿਦਾਊਨ ਨੇ ਇਹ ਕੰਮ ਕੀਤਾ ਹੈ।”

30ਸ਼ਹਿਰ ਦੇ ਲੋਕਾਂ ਨੇ ਯੋਆਸ਼ ਨੂੰ ਕਿਹਾ, “ਆਪਣੇ ਪੁੱਤਰ ਨੂੰ ਬਾਹਰ ਲਿਆ। ਤਾਂ ਜੋ ਉਸਨੂੰ ਮਾਰਿਆ ਜਾਵੇ, ਕਿਉਂਕਿ ਉਸਨੇ ਬਆਲ ਦੀ ਜਗਵੇਦੀ ਨੂੰ ਢਾਹ ਦਿੱਤਾ ਹੈ ਅਤੇ ਉਸਦੇ ਨਾਲ ਦੇ ਅਸ਼ੇਰਾਹ ਦੇ ਖੰਭੇ ਨੂੰ ਵੱਢ ਦਿੱਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.