ਨਿਆਈਂ 6

ਜਦੋਂ ਵੀ ਇਸਰਾਏਲੀ ਕੁਝ ਬੀਜਦੇ ਹੁੰਦੇ ਸਨ, ਤਾਂ ਮਿਦਯਾਨੀ ਅਤੇ ਅਮਾਲੇਕੀ ਅਤੇ ਹੋਰ ਪੂਰਬੀ ਲੋਕਾਂ ਉਨ੍ਹਾਂ ਉੱਤੇ ਹਮਲਾ ਕਰ ਦਿੰਦੇ ਸਨ।

Judges 6:3 (UKJV) And so it was, when Israel had sown, that the Midianites came up, and the Amalekites, and the children of the east, even they came up against them;

1ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਸੱਤ ਸਾਲਾਂ ਲਈ ਮਿਦਯਾਨੀਆਂ ਦੇ ਹੱਥ ਵਿੱਚ ਦੇ ਦਿੱਤਾ।

2ਕਿਉਂਕਿ ਮਿਦਯਾਨੀਆਂ ਦਾ ਹੱਥ ਇਸਰਾਏਲੀਆਂ ਉੱਤੇ ਤਕੜਾ ਹੋਇਆ, ਇਸਰਾਏਲੀਆਂ ਨੇ ਪਹਾੜਾਂ ਵਿੱਚ ਆਪਣੇ ਲੁਕਣ ਲਈ ਗੁਫ਼ਾਂਵਾਂ, ਗੜ੍ਹ ਅਤੇ ਨਿਵਾਸ ਸਥਾਨ ਬਣਾਏ।

3ਜਦੋਂ ਵੀ ਇਸਰਾਏਲੀ ਕੁਝ ਬੀਜਦੇ ਹੁੰਦੇ ਸਨ, ਤਾਂ ਮਿਦਯਾਨੀ ਅਤੇ ਅਮਾਲੇਕੀ ਅਤੇ ਹੋਰ ਪੂਰਬੀ ਲੋਕਾਂ ਉਨ੍ਹਾਂ ਉੱਤੇ ਹਮਲਾ ਕਰ ਦਿੰਦੇ ਸਨ।

4ਅਤੇ ਉਨ੍ਹਾਂ ਦੇ ਸਾਹਮਣੇ ਅੱਜ਼ਾਹ ਤੱਕ ਤੰਬੂ ਲਾ ਕੇ ਗਾਜ਼ਾ ਤੱਕ ਦੇ ਖੇਤਾਂ ਨੂੰ ਬਰਬਾਦ ਕਰ ਦਿੰਦੇ ਸਨ ਅਤੇ ਇਸਰਾਏਲ ਵਿੱਚ ਨਾ ਤਾਂ ਕੋਈ ਭੋਜਨ ਦਾ ਪਦਾਰਥ ਅਤੇ ਨਾ ਹੀ ਭੇਡ-ਬੱਕਰੀ ਨਾ ਬਲਦ ਅਤੇ ਨਾ ਗਧਾ ਛੱਡਦੇ ਸਨ।

5ਉਹ ਆਪਣੇ ਪਸ਼ੂਆਂ ਅਤੇ ਟਿੱਡੀਆਂ ਦੇ ਝੁੰਡ ਵਾਂਗ ਆਪਣੇ ਤੰਬੂ ਨਾਲ ਲੈ ਕੇ ਆਏ। ਉਨ੍ਹਾਂ ਲੋਕਾਂ ਦੀ ਜਾਂ ਉਨ੍ਹਾਂ ਦੇ ਊਠਾਂ ਦੀ ਗਿਣਤੀ ਕਰਨਾ ਅਸੰਭਵ ਸੀ; ਉਨ੍ਹਾਂ ਨੇ ਜ਼ਮੀਨ ਨੂੰ ਤਬਾਹ ਕਰਨ ਲਈ ਹਮਲਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.