ਨਿਆਈਂ 6

ਸ਼ਹਿਰ ਦੇ ਲੋਕਾਂ ਨੇ ਯੋਆਸ਼ ਨੂੰ ਕਿਹਾ, “ਆਪਣੇ ਪੁੱਤਰ ਨੂੰ ਬਾਹਰ ਲਿਆ। ਤਾਂ ਜੋ ਉਸਨੂੰ ਮਾਰਿਆ ਜਾਵੇ, ਕਿਉਂਕਿ ਉਸਨੇ ਬਆਲ ਦੀ ਜਗਵੇਦੀ ਨੂੰ ਢਾਹ ਦਿੱਤਾ ਹੈ ਅਤੇ ਉਸਦੇ ਨਾਲ ਦੇ ਅਸ਼ੇਰਾਹ ਦੇ ਖੰਭੇ ਨੂੰ ਵੱਢ ਦਿੱਤਾ ਹੈ।”

Judges 6:30 (UKJV) Then the men of the city said unto Joash, Bring out your son, that he may die: because he has cast down the altar of Baal, and because he has cut down the grove that was by it.

28ਸਵੇਰ ਨੂੰ ਜਦੋਂ ਨਗਰ ਦੇ ਲੋਕ ਉੱਠੇ, ਅਤੇ ਵੇਖਿਆ ਉੱਥੇ ਬਆਲ ਦੀ ਜਗਵੇਦੀ ਢਾਹ ਦਿੱਤੀ ਗਈ ਸੀ, ਉਸ ਦੇ ਕੋਲ ਅਸ਼ੇਰਾਹ ਦੇ ਥੰਮ ਨੂੰ ਕੱਟਿਆ ਗਿਆ ਸੀ ਅਤੇ ਦੂਜਾ ਬਲਦ ਉਸ ਨਵੀਂ ਬਣੀ ਜਗਵੇਦੀ ਉੱਤੇ ਚੜ੍ਹਾਇਆ ਗਿਆ ਸੀ!

29ਉਨ੍ਹਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਇਹ ਕਿਸਨੇ ਕੀਤਾ?” ਜਦੋਂ ਉਨ੍ਹਾਂ ਨੇ ਧਿਆਨ ਨਾਲ ਜਾਂਚ ਕੀਤੀ, ਤਾਂਂ ਕਹਿਣ ਲੱਗੇ, “ਯੋਆਸ਼ ਦੇ ਪੁੱਤਰ ਗਿਦਾਊਨ ਨੇ ਇਹ ਕੰਮ ਕੀਤਾ ਹੈ।”

30ਸ਼ਹਿਰ ਦੇ ਲੋਕਾਂ ਨੇ ਯੋਆਸ਼ ਨੂੰ ਕਿਹਾ, “ਆਪਣੇ ਪੁੱਤਰ ਨੂੰ ਬਾਹਰ ਲਿਆ। ਤਾਂ ਜੋ ਉਸਨੂੰ ਮਾਰਿਆ ਜਾਵੇ, ਕਿਉਂਕਿ ਉਸਨੇ ਬਆਲ ਦੀ ਜਗਵੇਦੀ ਨੂੰ ਢਾਹ ਦਿੱਤਾ ਹੈ ਅਤੇ ਉਸਦੇ ਨਾਲ ਦੇ ਅਸ਼ੇਰਾਹ ਦੇ ਖੰਭੇ ਨੂੰ ਵੱਢ ਦਿੱਤਾ ਹੈ।”

31ਪਰ ਯੋਆਸ਼ ਨੇ ਆਪਣੇ ਆਲੇ-ਦੁਆਲੇ ਦੀ ਵਿਰੋਧੀ ਭੀੜ ਨੂੰ ਜਵਾਬ ਦਿੱਤਾ, “ਕੀ ਤੁਸੀਂ ਬਆਲ ਦੇ ਲਈ ਝਗੜਾ ਕਰਦੇ ਹੋ? ਕੀ ਤੁਸੀਂ ਉਸਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹੋ? ਜਿਹੜਾ ਵੀ ਉਹ ਦੇ ਲਈ ਲੜਦਾ ਹੈ ਉਹ ਸਵੇਰ ਨੂੰ ਮਾਰਿਆ ਜਾਵੇਗਾ! ਜੇਕਰ ਬਾਲ ਸੱਚਮੁੱਚ ਇੱਕ ਦੇਵਤਾ ਹੈ, ਤਾਂ ਉਹ ਆਪਣਾ ਬਚਾਅ ਕਰ ਸਕਦਾ ਹੈ ਜਦੋਂ ਕੋਈ ਉਸਦੀ ਜਗਵੇਦੀ ਨੂੰ ਤੋੜਦਾ ਹੈ।”

32ਇਸ ਲਈ ਕਿਉਂਕਿ ਗਿਦਾਊਨ ਨੇ ਬਆਲ ਦੀ ਜਗਵੇਦੀ ਨੂੰ ਢਾਹ ਦਿੱਤਾ ਸੀ, ਉਨ੍ਹਾਂ ਨੇ ਉਸ ਦਿਨ ਉਸ ਦਾ ਨਾਮ ਯਰੁੱਬਆਲ ਰੱਖਿਆ ਜਿਸ ਦਾ ਮਤਲਬ ਹੈ “ਬਾਲ ਉਸਦਾ ਵਿਰੋਧ ਕਰਦਾ ਹੈ,” ਕਿਉਂਕਿ ਗਿਦਾਊਨ ਨੇ ਬਆਲ ਦੀ ਜਗਵੇਦੀ ਨੂੰ ਢਾਹ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.