32ਇਸ ਲਈ ਕਿਉਂਕਿ ਗਿਦਾਊਨ ਨੇ ਬਆਲ ਦੀ ਜਗਵੇਦੀ ਨੂੰ ਢਾਹ ਦਿੱਤਾ ਸੀ, ਉਨ੍ਹਾਂ ਨੇ ਉਸ ਦਿਨ ਉਸ ਦਾ ਨਾਮ ਯਰੁੱਬਆਲ ਰੱਖਿਆ ਜਿਸ ਦਾ ਮਤਲਬ ਹੈ “ਬਾਲ ਉਸਦਾ ਵਿਰੋਧ ਕਰਦਾ ਹੈ,” ਕਿਉਂਕਿ ਗਿਦਾਊਨ ਨੇ ਬਆਲ ਦੀ ਜਗਵੇਦੀ ਨੂੰ ਢਾਹ ਦਿੱਤਾ ਸੀ।
33ਹੁਣ ਸਾਰੇ ਮਿਦਯਾਨੀ, ਅਮਾਲੇਕੀ ਅਤੇ ਹੋਰ ਪੂਰਬੀ ਲੋਕ ਇਕੱਠੇ ਹੋ ਕੇ ਹੋਏ ਅਤੇ ਪਾਰ ਲੰਘ ਕੇ ਯਿਜ਼ਰਏਲ ਦੀ ਘਾਟੀ ਵਿੱਚ ਤੰਬੂ ਲਾਏ।
34ਤਦ ਯਾਹਵੇਹ ਦਾ ਆਤਮਾ ਗਿਦਾਊਨ ਉੱਤੇ ਆਇਆ ਅਤੇ ਉਸ ਨੇ ਤੁਰ੍ਹੀ ਵਜਾਈ ਅਤੇ ਅਬੀਅਜ਼ਰੀਆਂ ਨੂੰ ਆਪਣੇ ਮਗਰ ਆਉਣ ਲਈ ਸੱਦਿਆ।
35ਉਸ ਨੇ ਪੂਰੇ ਮਨੱਸ਼ੇਹ ਵਿੱਚ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਨੂੰ ਹਥਿਆਰਬੰਦ ਕਰਨ ਲਈ ਬੁਲਾਇਆ ਅਤੇ ਉਸ ਨੇ ਆਸ਼ੇਰ, ਜ਼ਬੂਲੁਨ ਅਤੇ ਨਫ਼ਤਾਲੀ ਵਿੱਚ ਵੀ ਹਲਕਾਰੇ ਭੇਜੇ, ਤਾਂ ਜੋ ਉਹ ਵੀ ਉਸ ਨੂੰ ਮਿਲਣ ਲਈ ਆ ਗਏ।
36ਗਿਦਾਊਨ ਨੇ ਪਰਮੇਸ਼ਵਰ ਨੂੰ ਆਖਿਆ, “ਜੇਕਰ ਤੂੰ ਮੇਰੇ ਹੱਥਾਂ ਨਾਲ ਇਸਰਾਏਲ ਨੂੰ ਬਚਾਵੇਂਗਾ ਜਿਵੇਂ ਤੂੰ ਵਾਅਦਾ ਕੀਤਾ ਹੈ,