4ਅਤੇ ਉਨ੍ਹਾਂ ਦੇ ਸਾਹਮਣੇ ਅੱਜ਼ਾਹ ਤੱਕ ਤੰਬੂ ਲਾ ਕੇ ਗਾਜ਼ਾ ਤੱਕ ਦੇ ਖੇਤਾਂ ਨੂੰ ਬਰਬਾਦ ਕਰ ਦਿੰਦੇ ਸਨ ਅਤੇ ਇਸਰਾਏਲ ਵਿੱਚ ਨਾ ਤਾਂ ਕੋਈ ਭੋਜਨ ਦਾ ਪਦਾਰਥ ਅਤੇ ਨਾ ਹੀ ਭੇਡ-ਬੱਕਰੀ ਨਾ ਬਲਦ ਅਤੇ ਨਾ ਗਧਾ ਛੱਡਦੇ ਸਨ।
5ਉਹ ਆਪਣੇ ਪਸ਼ੂਆਂ ਅਤੇ ਟਿੱਡੀਆਂ ਦੇ ਝੁੰਡ ਵਾਂਗ ਆਪਣੇ ਤੰਬੂ ਨਾਲ ਲੈ ਕੇ ਆਏ। ਉਨ੍ਹਾਂ ਲੋਕਾਂ ਦੀ ਜਾਂ ਉਨ੍ਹਾਂ ਦੇ ਊਠਾਂ ਦੀ ਗਿਣਤੀ ਕਰਨਾ ਅਸੰਭਵ ਸੀ; ਉਨ੍ਹਾਂ ਨੇ ਜ਼ਮੀਨ ਨੂੰ ਤਬਾਹ ਕਰਨ ਲਈ ਹਮਲਾ ਕੀਤਾ।
6ਮਿਦਯਾਨੀਆਂ ਦੇ ਕਾਰਨ ਇਸਰਾਏਲੀ ਕੰਗਾਲ ਹੋ ਗਏ। ਤਦ ਉਨ੍ਹਾਂ ਨੇ ਮਦਦ ਲਈ ਯਾਹਵੇਹ ਅੱਗੇ ਦੁਹਾਈ ਦਿੱਤੀ।
7ਜਦੋਂ ਇਸਰਾਏਲੀਆਂ ਨੇ ਮਿਦਯਾਨ ਦੇ ਕਾਰਨ ਯਾਹਵੇਹ ਨੂੰ ਪੁਕਾਰਿਆ,
8ਯਾਹਵੇਹ ਨੇ ਉਨ੍ਹਾਂ ਲਈ ਇੱਕ ਨਬੀ ਭੇਜਿਆ, ਜਿਸ ਨੇ ਆਖਿਆ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਮੈਂ ਤੁਹਾਨੂੰ ਮਿਸਰ ਦੇਸ਼ ਦੀ ਗੁਲਾਮੀ ਵਿੱਚੋਂ ਬਾਹਰ ਕੱਢ ਲਿਆਇਆ।