ਨਿਆਈਂ 6

ਯਾਹਵੇਹ ਨੇ ਉਨ੍ਹਾਂ ਲਈ ਇੱਕ ਨਬੀ ਭੇਜਿਆ, ਜਿਸ ਨੇ ਆਖਿਆ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਮੈਂ ਤੁਹਾਨੂੰ ਮਿਸਰ ਦੇਸ਼ ਦੀ ਗੁਲਾਮੀ ਵਿੱਚੋਂ ਬਾਹਰ ਕੱਢ ਲਿਆਇਆ।

Judges 6:8 (UKJV) That the LORD sent a prophet unto the children of Israel, which said unto them, Thus says the LORD God of Israel, I brought you up from Egypt, and brought you forth out of the house of bondage;

6ਮਿਦਯਾਨੀਆਂ ਦੇ ਕਾਰਨ ਇਸਰਾਏਲੀ ਕੰਗਾਲ ਹੋ ਗਏ। ਤਦ ਉਨ੍ਹਾਂ ਨੇ ਮਦਦ ਲਈ ਯਾਹਵੇਹ ਅੱਗੇ ਦੁਹਾਈ ਦਿੱਤੀ।

7ਜਦੋਂ ਇਸਰਾਏਲੀਆਂ ਨੇ ਮਿਦਯਾਨ ਦੇ ਕਾਰਨ ਯਾਹਵੇਹ ਨੂੰ ਪੁਕਾਰਿਆ,

8ਯਾਹਵੇਹ ਨੇ ਉਨ੍ਹਾਂ ਲਈ ਇੱਕ ਨਬੀ ਭੇਜਿਆ, ਜਿਸ ਨੇ ਆਖਿਆ, “ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਮੈਂ ਤੁਹਾਨੂੰ ਮਿਸਰ ਦੇਸ਼ ਦੀ ਗੁਲਾਮੀ ਵਿੱਚੋਂ ਬਾਹਰ ਕੱਢ ਲਿਆਇਆ।

9ਮੈਂ ਤੁਹਾਨੂੰ ਮਿਸਰੀਆਂ ਦੇ ਹੱਥੋਂ ਛੁਡਾਇਆ ਅਤੇ ਮੈਂ ਤੁਹਾਨੂੰ ਤੁਹਾਡੇ ਸਾਰੇ ਜ਼ਾਲਮਾਂ ਦੇ ਹੱਥੋਂ ਛੁਡਾਇਆ। ਮੈਂ ਉਨ੍ਹਾਂ ਨੂੰ ਤੁਹਾਡੇ ਅੱਗਿਓਂ ਕੱਢ ਦਿੱਤਾ ਅਤੇ ਉਨ੍ਹਾਂ ਦੀ ਧਰਤੀ ਤੁਹਾਨੂੰ ਦੇ ਦਿੱਤੀ।

10ਮੈਂ ਤੁਹਾਨੂੰ ਆਖਿਆ, ‘ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ। ਅਮੋਰੀਆਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰਨ, ਜਿਨ੍ਹਾਂ ਦੇ ਦੇਸ਼ ਵਿੱਚ ਤੁਸੀਂ ਰਹਿੰਦੇ ਹੋ।’ ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.