ਨਿਆਈਂ 7

ਤਦ ਗਿਦਾਊਨ ਜੋ ਯਰੁੱਬਆਲ ਵੀ ਕਹਾਉਂਦਾ ਹੈ ਅਤੇ ਉਹ ਸਾਰੇ ਲੋਕ ਜੋ ਉਸ ਦੇ ਨਾਲ ਸਨ, ਸਵੇਰ ਨੂੰ ਉੱਠੇ ਅਤੇ ਹਰੋਦ ਦੇ ਸੋਤੇ ਕੋਲ ਆਪਣੇ ਤੰਬੂ ਲਾਏ, ਅਤੇ ਮਿਦਯਾਨੀਆਂ ਦੀ ਛਾਉਣੀ ਉਨ੍ਹਾਂ ਦੇ ਉੱਤਰ ਵੱਲ ਮੋਹਰ ਪਹਾੜ ਦੇ ਕੋਲ ਘਾਟੀ ਵਿੱਚ ਸੀ।

Judges 7:1 (UKJV) Then Jerubbaal, who is Gideon, and all the people that were with him, rose up early, and pitched beside the well of Harod: so that the host of the Midianites were on the north side of them, by the hill of Moreh, in the valley.

1ਤਦ ਗਿਦਾਊਨ ਜੋ ਯਰੁੱਬਆਲ ਵੀ ਕਹਾਉਂਦਾ ਹੈ ਅਤੇ ਉਹ ਸਾਰੇ ਲੋਕ ਜੋ ਉਸ ਦੇ ਨਾਲ ਸਨ, ਸਵੇਰ ਨੂੰ ਉੱਠੇ ਅਤੇ ਹਰੋਦ ਦੇ ਸੋਤੇ ਕੋਲ ਆਪਣੇ ਤੰਬੂ ਲਾਏ, ਅਤੇ ਮਿਦਯਾਨੀਆਂ ਦੀ ਛਾਉਣੀ ਉਨ੍ਹਾਂ ਦੇ ਉੱਤਰ ਵੱਲ ਮੋਹਰ ਪਹਾੜ ਦੇ ਕੋਲ ਘਾਟੀ ਵਿੱਚ ਸੀ।

2ਯਾਹਵੇਹ ਨੇ ਗਿਦਾਊਨ ਨੂੰ ਆਖਿਆ, “ਮਿਦਯਾਨੀਆਂ ਤੇਰੇ ਵੱਸ ਵਿੱਚ ਕਰਨ ਲਈ ਤੇਰੇ ਕੋਲ ਲੋਕ ਬਹੁਤ ਜ਼ਿਆਦਾ ਹਨ। ਅਜਿਹਾ ਨਾ ਹੋਵੇ ਕਿ ਇਸਰਾਏਲ ‘ਮੇਰੇ ਸਾਹਮਣੇ ਆਕੜ ਕਹੇ ਕਿ ਅਸੀਂ ਆਪਣੀ ਤਾਕਤ ਤੋਂ ਛੁਟਕਾਰਾ ਪਿਆ ਹੈ।’

3ਹੁਣ ਫ਼ੌਜ ਨੂੰ ਐਲਾਨ ਕਰ, ‘ਜੇ ਕੋਈ ਵੀ ਵਿਅਕਤੀ ਜੋ ਡਰ ਨਾਲ ਕੰਬਦਾ ਹੈ ਉਹ ਗਿਲਆਦ ਪਰਬਤ ਨੂੰ ਛੱਡ ਕੇ ਵਾਪਸ ਮੁੜ ਸਕਦਾ ਹੈ।’ ” ਤਦ ਲੋਕਾਂ ਵਿੱਚੋਂ ਬਾਈ ਹਜ਼ਾਰ ਮਨੁੱਖ ਵਾਪਸ ਮੁੜ ਗਏ ਅਤੇ ਦਸ ਹਜ਼ਾਰ ਬਾਕੀ ਰਹਿ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.