18ਜਦੋਂ ਮੈਂ ਅਤੇ ਮੇਰੇ ਨਾਲ ਦੇ ਸਾਰੇ ਲੋਕ ਆਪਣੀਆਂ ਤੁਰ੍ਹੀਆਂ ਵਜਾਉਂਣ, ਤਦ ਤੁਸੀਂ ਸਾਰੇ ਵੀ ਛਾਉਣੀ ਦੇ ਸਾਰਿਆਂ ਬੰਨ੍ਹਿਆਂ ਉੱਤੇ ਤੁਰ੍ਹੀਆਂ ਵਜਾਉਣਾ ਅਤੇ ਇਹ ਜੈਕਾਰਾ ਬੁਲਾਉਣਾ, ਯਾਹਵੇਹ ਅਤੇ ਗਿਦਾਊਨ ਦੀ ਤਲਵਾਰ!”
19ਗਿਦਾਊਨ ਅਤੇ ਉਸਦੇ ਨਾਲ ਦੇ ਸੌ ਆਦਮੀ ਦੂਸਰੇ ਪਹਿਰ ਦੇ ਵੇਲੇ ਛਾਉਣੀ ਦੇ ਬੰਨ੍ਹੇ ਉੱਤੇ ਪਹੁੰਚੇ, ਜਦੋਂ ਉਨ੍ਹਾਂ ਨੇ ਪਹਿਰੇਦਾਰ ਬਦਲਿਆ ਸੀ ਤਾਂ ਉਨ੍ਹਾਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜੋ ਘੜੇ ਸਨ ਉਹ ਤੋੜ ਦਿੱਤੇ।
20ਤਿੰਨਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜਿਆਂ ਨੂੰ ਭੰਨ ਦਿੱਤਾ, ਆਪਣੇ ਖੱਬੇ ਹੱਥਾਂ ਵਿੱਚ ਮਸ਼ਾਲਾਂ ਨੂੰ ਫੜ੍ਹਿਆ ਅਤੇ ਆਪਣੇ ਸੱਜੇ ਹੱਥਾਂ ਵਿੱਚ ਵਜਾਉਣ ਵਾਲੀਆਂ ਤੁਰ੍ਹੀਆਂ ਫੜ੍ਹ ਕੇ ਜ਼ੋਰ ਨਾਲ ਜੈਕਾਰਾ ਬੁਲਾਇਆ, ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਯਾਹਵੇਹ ਦੀ ਅਤੇ ਗਿਦਾਊਨ ਦੀ ਤਲਵਾਰ!”
21ਹਰ ਇੱਕ ਆਦਮੀ ਡੇਰੇ ਦੇ ਆਲੇ-ਦੁਆਲੇ ਆਪਣੇ ਸਥਾਨ ਤੇ ਖੜਾ ਸੀ, ਤਾਂ ਸਾਰੇ ਮਿਦਯਾਨੀ ਚੀਕ ਮਾਰਦੇ ਹੋਏ ਭੱਜਦੇ ਸਨ।
22ਉਨ੍ਹਾਂ ਨੇ ਓਹ ਤਿੰਨ ਸੌ ਤੁਰ੍ਹੀਆਂ ਵਜਾਈਆਂ ਅਤੇ ਯਾਹਵੇਹ ਨੇ ਸਭਨਾਂ ਦੀ ਤਲਵਾਰ ਉਨ੍ਹਾਂ ਦੇ ਨਾਲ ਦਿਆਂ ਸਾਥੀਆਂ ਅਤੇ ਸਾਰੀ ਫੌਜ ਉੱਤੇ ਚਲਵਾਈ ਅਤੇ ਫੌਜ ਬੈਤ ਸ਼ਿੱਟਾਹ ਨੂੰ ਸਰੇਰਹ ਦੀ ਵੱਲ ਅਬੇਲ ਮਹੋਲਾਹ ਤੀਕ ਜੋ ਟੱਬਾਥ ਕੋਲ ਹੈ ਭੱਜ ਗਈ।