ਨਿਆਈਂ 7

ਨਫ਼ਤਾਲੀ, ਆਸ਼ੇਰ ਅਤੇ ਸਾਰੇ ਮਨੱਸ਼ੇਹ ਵਿੱਚੋਂ ਇਸਰਾਏਲੀਆਂ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਨੇ ਮਿਦਯਾਨੀਆਂ ਦਾ ਪਿੱਛਾ ਕੀਤਾ।

Judges 7:23 (UKJV) And the men of Israel gathered themselves together out of Naphtali, and out of Asher, and out of all Manasseh, and pursued after the Midianites.

21ਹਰ ਇੱਕ ਆਦਮੀ ਡੇਰੇ ਦੇ ਆਲੇ-ਦੁਆਲੇ ਆਪਣੇ ਸਥਾਨ ਤੇ ਖੜਾ ਸੀ, ਤਾਂ ਸਾਰੇ ਮਿਦਯਾਨੀ ਚੀਕ ਮਾਰਦੇ ਹੋਏ ਭੱਜਦੇ ਸਨ।

22ਉਨ੍ਹਾਂ ਨੇ ਓਹ ਤਿੰਨ ਸੌ ਤੁਰ੍ਹੀਆਂ ਵਜਾਈਆਂ ਅਤੇ ਯਾਹਵੇਹ ਨੇ ਸਭਨਾਂ ਦੀ ਤਲਵਾਰ ਉਨ੍ਹਾਂ ਦੇ ਨਾਲ ਦਿਆਂ ਸਾਥੀਆਂ ਅਤੇ ਸਾਰੀ ਫੌਜ ਉੱਤੇ ਚਲਵਾਈ ਅਤੇ ਫੌਜ ਬੈਤ ਸ਼ਿੱਟਾਹ ਨੂੰ ਸਰੇਰਹ ਦੀ ਵੱਲ ਅਬੇਲ ਮਹੋਲਾਹ ਤੀਕ ਜੋ ਟੱਬਾਥ ਕੋਲ ਹੈ ਭੱਜ ਗਈ।

23ਨਫ਼ਤਾਲੀ, ਆਸ਼ੇਰ ਅਤੇ ਸਾਰੇ ਮਨੱਸ਼ੇਹ ਵਿੱਚੋਂ ਇਸਰਾਏਲੀਆਂ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਨੇ ਮਿਦਯਾਨੀਆਂ ਦਾ ਪਿੱਛਾ ਕੀਤਾ।

24ਗਿਦਾਊਨ ਨੇ ਇਫ਼ਰਾਈਮ ਦੇ ਸਾਰੇ ਪਹਾੜੀ ਦੇਸ਼ ਵਿੱਚ ਸੰਦੇਸ਼ਵਾਹਕ ਭੇਜੇ ਅਤੇ ਕਿਹਾ, “ਆਓ ਅਤੇ ਮਿਦਯਾਨੀਆਂ ਦਾ ਸਾਹਮਣਾ ਕਰੋ ਅਤੇ ਉਨ੍ਹਾਂ ਦੇ ਆਉਣ ਤੋਂ ਪਹਿਲਾ ਯਰਦਨ ਨਦੀ ਦੇ ਘਾਟਾਂ ਨੂੰ ਬੈਤ-ਬਾਰਾਹ ਤੱਕ ਯਰਦਨ ਦੇ ਪਾਣੀਆਂ ਉੱਤੇ ਕਬਜ਼ਾ ਕਰ ਲਓ।” ਇਸ ਲਈ ਇਫ਼ਰਾਈਮ ਦੇ ਸਾਰੇ ਆਦਮੀਆਂ ਨੇ ਇਕੱਠੇ ਹੋ ਕੇ ਯਰਦਨ ਨਦੀ ਨੂੰ ਬੈਤ-ਬਾਰਾਹ ਤੱਕ ਆਪਣੇ ਕਬਜ਼ੇ ਵਿੱਚ ਲੈ ਲਿਆ।

25ਉਨ੍ਹਾਂ ਨੇ ਦੋ ਮਿਦਯਾਨੀ ਆਗੂਆਂ, ਓਰੇਬ ਅਤੇ ਜ਼ਏਬ ਨੂੰ ਵੀ ਫੜ੍ਹ ਲਿਆ। ਉਨ੍ਹਾਂ ਨੇ ਓਰੇਬ ਨੂੰ ਓਰੇਬ ਦੀ ਚੱਟਾਨ ਉੱਤੇ ਅਤੇ ਜ਼ਏਬ ਨੂੰ ਜ਼ਏਬ ਦੇ ਚੁਬਾਰੇ ਉੱਤੇ ਮਾਰਿਆ। ਫਿਰ ਉਹ ਮਿਦਯਾਨੀਆਂ ਦੇ ਪਿੱਛੇ ਪਏ ਅਤੇ ਓਰੇਬ ਅਤੇ ਜ਼ਏਬ ਦੇ ਸਿਰ ਨੂੰ ਜੋ ਯਰਦਨ ਦੇ ਕੰਢੇ ਗਿਦਾਊਨ ਕੋਲ ਲੈ ਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.