2ਯਾਹਵੇਹ ਨੇ ਗਿਦਾਊਨ ਨੂੰ ਆਖਿਆ, “ਮਿਦਯਾਨੀਆਂ ਤੇਰੇ ਵੱਸ ਵਿੱਚ ਕਰਨ ਲਈ ਤੇਰੇ ਕੋਲ ਲੋਕ ਬਹੁਤ ਜ਼ਿਆਦਾ ਹਨ। ਅਜਿਹਾ ਨਾ ਹੋਵੇ ਕਿ ਇਸਰਾਏਲ ‘ਮੇਰੇ ਸਾਹਮਣੇ ਆਕੜ ਕਹੇ ਕਿ ਅਸੀਂ ਆਪਣੀ ਤਾਕਤ ਤੋਂ ਛੁਟਕਾਰਾ ਪਿਆ ਹੈ।’
3ਹੁਣ ਫ਼ੌਜ ਨੂੰ ਐਲਾਨ ਕਰ, ‘ਜੇ ਕੋਈ ਵੀ ਵਿਅਕਤੀ ਜੋ ਡਰ ਨਾਲ ਕੰਬਦਾ ਹੈ ਉਹ ਗਿਲਆਦ ਪਰਬਤ ਨੂੰ ਛੱਡ ਕੇ ਵਾਪਸ ਮੁੜ ਸਕਦਾ ਹੈ।’ ” ਤਦ ਲੋਕਾਂ ਵਿੱਚੋਂ ਬਾਈ ਹਜ਼ਾਰ ਮਨੁੱਖ ਵਾਪਸ ਮੁੜ ਗਏ ਅਤੇ ਦਸ ਹਜ਼ਾਰ ਬਾਕੀ ਰਹਿ ਗਏ।
4ਪਰ ਯਾਹਵੇਹ ਨੇ ਗਿਦਾਊਨ ਨੂੰ ਆਖਿਆ, “ਅਜੇ ਵੀ ਬਹੁਤ ਸਾਰੇ ਆਦਮੀ ਹਨ। ਉਨ੍ਹਾਂ ਨੂੰ ਪਾਣੀ ਦੇ ਸੋਤੇ ਦੇ ਨੇੜੇ ਲੈ ਆ ਅਤੇ ਉੱਥੇ ਮੈਂ ਤੇਰੇ ਲਈ ਉਨ੍ਹਾਂ ਨੂੰ ਪਰਖਾਂਗਾ। ਜੇ ਮੈਂ ਕਹਾਂ, ‘ਇਹ ਤੇਰੇ ਨਾਲ ਜਾਵੇ,’ ਤਾਂ ਉਹ ਤੇਰੇ ਨਾਲ ਜਾਵੇ, ਪਰ ਜੇ ਮੈਂ ਕਹਾਂ, ‘ਇਹ ਤੇਰੇ ਨਾਲ ਨਾ ਜਾਣ,’ ਤਾਂ ਉਹ ਨਾ ਜਾਣ।”
5ਤਦ ਗਿਦਾਊਨ ਉਨ੍ਹਾਂ ਲੋਕਾਂ ਨੂੰ ਪਾਣੀ ਦੇ ਸੋਤੇ ਕੋਲ ਹੇਠਾਂ ਲੈ ਆਇਆ ਅਤੇ ਉੱਥੇ ਯਾਹਵੇਹ ਨੇ ਗਿਦਾਊਨ ਨੂੰ ਕਿਹਾ, “ਜਿਹੜੇ ਮਨੁੱਖ ਕੁੱਤੇ ਦੀ ਤਰ੍ਹਾਂ ਚਪ-ਚਪ ਕਰਕੇ ਪਾਣੀ ਪੀਣ ਉਨ੍ਹਾਂ ਨੂੰ ਵੱਖਰਾ ਕਰ ਅਤੇ ਉਸੇ ਤਰ੍ਹਾਂ ਉਹਨਾਂ ਨੂੰ ਵੀ ਵੱਖਰਾ ਕਰ ਜੋ ਗੋਡੇ ਨਿਵਾ ਕੇ ਵੀ ਪਾਣੀ ਪੀਣ।”
6ਤਾਂ ਉਹ ਜਿਨ੍ਹਾਂ ਨੇ ਆਪਣਾ ਹੱਥ ਮੂੰਹ ਨੂੰ ਲਾ ਕੇ ਚਪ-ਚਪ ਕਰਕੇ ਪਾਣੀ ਪੀਤਾ, ਉਹਨਾਂ ਦੀ ਗਿਣਤੀ ਤਿੰਨ ਸੌ ਸੀ ਪਰ ਬਾਕੀ ਸਾਰੇ ਲੋਕਾਂ ਨੇ ਗੋਡਾ ਨਿਵਾ ਕੇ ਪਾਣੀ ਪੀਤਾ।