ਨਿਆਈਂ 7

ਤਦ ਉਨ੍ਹਾਂ ਲੋਕਾਂ ਨੇ ਆਪਣੀ ਭੋਜਨ ਸਮੱਗਰੀ ਲਈ ਅਤੇ ਆਪਣੀਆਂ ਤੁਰ੍ਹੀਆਂ ਚੁੱਕ ਲਈਆਂ ਅਤੇ ਗਿਦਾਊਨ ਨੇ ਇਸਰਾਏਲ ਦੇ ਬਾਕੀ ਸਾਰੇ ਪੁਰਖਾਂ ਨੂੰ ਆਪੋ-ਆਪਣੇ ਤੰਬੂ ਵੱਲ ਭੇਜ ਦਿੱਤਾ, ਪਰ ਉਨ੍ਹਾਂ ਤਿੰਨ ਸੌ ਪੁਰਖਾਂ ਨੂੰ ਉਸ ਨੇ ਆਪਣੇ ਕੋਲ ਰੱਖਿਆ। ਅਤੇ ਮਿਦਯਾਨੀਆਂ ਦੀ ਛਾਉਣੀ ਉਸ ਦੇ ਹੇਠ ਘਾਟੀ ਵਿੱਚ ਸੀ।

Judges 7:8 (UKJV) So the people took victuals in their hand, and their trumpets: and he sent all the rest of Israel every man unto his tent, and retained those three hundred men: and the host of Midian was beneath him in the valley.

6ਤਾਂ ਉਹ ਜਿਨ੍ਹਾਂ ਨੇ ਆਪਣਾ ਹੱਥ ਮੂੰਹ ਨੂੰ ਲਾ ਕੇ ਚਪ-ਚਪ ਕਰਕੇ ਪਾਣੀ ਪੀਤਾ, ਉਹਨਾਂ ਦੀ ਗਿਣਤੀ ਤਿੰਨ ਸੌ ਸੀ ਪਰ ਬਾਕੀ ਸਾਰੇ ਲੋਕਾਂ ਨੇ ਗੋਡਾ ਨਿਵਾ ਕੇ ਪਾਣੀ ਪੀਤਾ।

7ਯਾਹਵੇਹ ਨੇ ਗਿਦਾਊਨ ਨੂੰ ਆਖਿਆ, “ਮੈਂ ਇਨ੍ਹਾਂ ਤਿੰਨ ਸੌ ਮਨੁੱਖਾਂ ਨਾਲ ਜਿਨ੍ਹਾਂ ਨੇ ਚਪ-ਚਪ ਕਰ ਕੇ ਪਾਣੀ ਪੀਤਾ ਹੈ ਤੁਹਾਨੂੰ ਬਚਾਵਾਂਗਾ ਅਤੇ ਮਿਦਯਾਨੀਆਂ ਨੂੰ ਤੇਰੇ ਹੱਥਾਂ ਵਿੱਚ ਦੇ ਦਿਆਂਗਾ। ਬਾਕੀ ਦੇ ਸਾਰੇ ਲੋਕਾਂ ਨੂੰ ਘਰ ਜਾਣ ਦਿਓ।”

8ਤਦ ਉਨ੍ਹਾਂ ਲੋਕਾਂ ਨੇ ਆਪਣੀ ਭੋਜਨ ਸਮੱਗਰੀ ਲਈ ਅਤੇ ਆਪਣੀਆਂ ਤੁਰ੍ਹੀਆਂ ਚੁੱਕ ਲਈਆਂ ਅਤੇ ਗਿਦਾਊਨ ਨੇ ਇਸਰਾਏਲ ਦੇ ਬਾਕੀ ਸਾਰੇ ਪੁਰਖਾਂ ਨੂੰ ਆਪੋ-ਆਪਣੇ ਤੰਬੂ ਵੱਲ ਭੇਜ ਦਿੱਤਾ, ਪਰ ਉਨ੍ਹਾਂ ਤਿੰਨ ਸੌ ਪੁਰਖਾਂ ਨੂੰ ਉਸ ਨੇ ਆਪਣੇ ਕੋਲ ਰੱਖਿਆ। ਅਤੇ ਮਿਦਯਾਨੀਆਂ ਦੀ ਛਾਉਣੀ ਉਸ ਦੇ ਹੇਠ ਘਾਟੀ ਵਿੱਚ ਸੀ।

9ਉਸ ਰਾਤ ਯਾਹਵੇਹ ਨੇ ਗਿਦਾਊਨ ਨੂੰ ਆਖਿਆ, “ਉੱਠ, ਡੇਰੇ ਦੇ ਵਿਰੁੱਧ ਜਾ, ਕਿਉਂਕਿ ਮੈਂ ਇਸਨੂੰ ਤੇਰੇ ਹੱਥਾਂ ਵਿੱਚ ਦੇਣ ਜਾ ਰਿਹਾ ਹਾਂ।

10ਜੇ ਤੁਸੀਂ ਹਮਲਾ ਕਰਨ ਤੋਂ ਡਰਦੇ ਹੋ, ਤਾਂ ਆਪਣੇ ਸੇਵਕ ਪੁਰਾਹ ਨਾਲ ਡੇਰੇ ਵਿੱਚ ਜਾਉ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.