7ਯਾਹਵੇਹ ਨੇ ਗਿਦਾਊਨ ਨੂੰ ਆਖਿਆ, “ਮੈਂ ਇਨ੍ਹਾਂ ਤਿੰਨ ਸੌ ਮਨੁੱਖਾਂ ਨਾਲ ਜਿਨ੍ਹਾਂ ਨੇ ਚਪ-ਚਪ ਕਰ ਕੇ ਪਾਣੀ ਪੀਤਾ ਹੈ ਤੁਹਾਨੂੰ ਬਚਾਵਾਂਗਾ ਅਤੇ ਮਿਦਯਾਨੀਆਂ ਨੂੰ ਤੇਰੇ ਹੱਥਾਂ ਵਿੱਚ ਦੇ ਦਿਆਂਗਾ। ਬਾਕੀ ਦੇ ਸਾਰੇ ਲੋਕਾਂ ਨੂੰ ਘਰ ਜਾਣ ਦਿਓ।”
8ਤਦ ਉਨ੍ਹਾਂ ਲੋਕਾਂ ਨੇ ਆਪਣੀ ਭੋਜਨ ਸਮੱਗਰੀ ਲਈ ਅਤੇ ਆਪਣੀਆਂ ਤੁਰ੍ਹੀਆਂ ਚੁੱਕ ਲਈਆਂ ਅਤੇ ਗਿਦਾਊਨ ਨੇ ਇਸਰਾਏਲ ਦੇ ਬਾਕੀ ਸਾਰੇ ਪੁਰਖਾਂ ਨੂੰ ਆਪੋ-ਆਪਣੇ ਤੰਬੂ ਵੱਲ ਭੇਜ ਦਿੱਤਾ, ਪਰ ਉਨ੍ਹਾਂ ਤਿੰਨ ਸੌ ਪੁਰਖਾਂ ਨੂੰ ਉਸ ਨੇ ਆਪਣੇ ਕੋਲ ਰੱਖਿਆ। ਅਤੇ ਮਿਦਯਾਨੀਆਂ ਦੀ ਛਾਉਣੀ ਉਸ ਦੇ ਹੇਠ ਘਾਟੀ ਵਿੱਚ ਸੀ।
9ਉਸ ਰਾਤ ਯਾਹਵੇਹ ਨੇ ਗਿਦਾਊਨ ਨੂੰ ਆਖਿਆ, “ਉੱਠ, ਡੇਰੇ ਦੇ ਵਿਰੁੱਧ ਜਾ, ਕਿਉਂਕਿ ਮੈਂ ਇਸਨੂੰ ਤੇਰੇ ਹੱਥਾਂ ਵਿੱਚ ਦੇਣ ਜਾ ਰਿਹਾ ਹਾਂ।
10ਜੇ ਤੁਸੀਂ ਹਮਲਾ ਕਰਨ ਤੋਂ ਡਰਦੇ ਹੋ, ਤਾਂ ਆਪਣੇ ਸੇਵਕ ਪੁਰਾਹ ਨਾਲ ਡੇਰੇ ਵਿੱਚ ਜਾਉ
11ਉੱਥੇ ਜਾ ਕੇ ਸੁਣੋ ਕਿ ਮਿਦਯਾਨੀਆਂ ਕਿਸ ਬਾਰੇ ਗੱਲ ਕਰ ਰਹੇ ਹਨ। ਇਹ ਤੁਹਾਨੂੰ ਡੇਰੇ ਤੇ ਹਮਲਾ ਕਰਨ ਦੀ ਹਿੰਮਤ ਦੇਵੇਗਾ।” ਇਸ ਲਈ ਗਿਦਾਊਨ ਆਪਣੇ ਟਹਿਲੂਏ ਪੁਰਾਹ ਨੂੰ ਨਾਲ ਲੈ ਕੇ ਉਨ੍ਹਾਂ ਸਿਪਾਹੀਆਂ ਤੱਕ ਗਿਆ ਜਿਹੜੇ ਛਾਉਣੀ ਦੇ ਬੰਨ੍ਹੇ ਉੱਤੇ ਸਨ।