ਨਿਆਈਂ 8

ਇਸਰਾਏਲੀਆਂ ਨੇ ਗਿਦਾਊਨ ਨੂੰ ਆਖਿਆ, “ਸਾਡੇ ਉੱਤੇ ਰਾਜ ਕਰ ਤੂੰ, ਤੇਰਾ ਪੁੱਤਰ ਅਤੇ ਤੇਰਾ ਪੋਤਰਾ ਵੀ ਕਿਉਂਕਿ ਤੂੰ ਸਾਨੂੰ ਮਿਦਯਾਨ ਦੇ ਹੱਥੋਂ ਬਚਾਇਆ ਹੈ।”

Judges 8:22 (UKJV) Then the men of Israel said unto Gideon, Rule you over us, both you, and your son, and your son's son also: for you have delivered us from the hand of Midian.

20ਆਪਣੇ ਸਭ ਤੋਂ ਵੱਡੇ ਪੁੱਤਰ ਜੇਥਰ ਵੱਲ ਮੁੜਦਿਆਂ, ਉਸਨੂੰ ਕਿਹਾ, “ਉਨ੍ਹਾਂ ਨੂੰ ਮਾਰ ਦਿਓ!” ਪਰ ਜੇਥਰ ਨੇ ਆਪਣੀ ਤਲਵਾਰ ਨਹੀਂ ਖਿੱਚੀ ਕਿਉਂਕਿ ਉਹ ਸਿਰਫ ਇੱਕ ਮੁੰਡਾ ਸੀ ਅਤੇ ਡਰਦਾ ਸੀ।

21ਤਦ ਜ਼ਬਾਹ ਅਤੇ ਜ਼ਲਮੁੰਨਾ ਨੇ ਕਿਹਾ, “ਤੂੰ ਆਪ ਹੀ ਉੱਠ ਅਤੇ ਸਾਡੇ ਉੱਤੇ ਵਾਰ ਕਰ, ਕਿਉਂਕਿ ਜਿਸ ਤਰ੍ਹਾਂ ਦਾ ਮਨੁੱਖ ਹੁੰਦਾ ਹੈ ਉਸੇ ਤਰ੍ਹਾਂ ਹੀ ਉਸਦਾ ਜੋਰ ਹੁੰਦਾ ਹੈ!” ਤਾਂ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਜ਼ਲਮੁੰਨਾ ਨੂੰ ਵੱਢ ਸੁੱਟਿਆ ਅਤੇ ਉਹ ਗਹਿਣੇ ਜੋ ਉਨ੍ਹਾਂ ਦੇ ਊਠਾਂ ਦੇ ਗਲੇ ਵਿੱਚ ਸਨ, ਉਸਨੇ ਲਾਹ ਲਏ।

22ਇਸਰਾਏਲੀਆਂ ਨੇ ਗਿਦਾਊਨ ਨੂੰ ਆਖਿਆ, “ਸਾਡੇ ਉੱਤੇ ਰਾਜ ਕਰ ਤੂੰ, ਤੇਰਾ ਪੁੱਤਰ ਅਤੇ ਤੇਰਾ ਪੋਤਰਾ ਵੀ ਕਿਉਂਕਿ ਤੂੰ ਸਾਨੂੰ ਮਿਦਯਾਨ ਦੇ ਹੱਥੋਂ ਬਚਾਇਆ ਹੈ।”

23ਪਰ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਉੱਤੇ ਰਾਜ ਨਹੀਂ ਕਰਾਂਗਾ ਅਤੇ ਨਾ ਹੀ ਮੇਰਾ ਪੁੱਤਰ ਤੁਹਾਡੇ ਉੱਤੇ ਰਾਜ ਕਰੇਗਾ। ਯਾਹਵੇਹ ਤੁਹਾਡੇ ਉੱਤੇ ਰਾਜ ਕਰੇਗਾ।”

24ਅਤੇ ਫਿਰ ਵੀ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਮੇਰੀ ਤੁਹਾਡੇ ਵਿੱਚੋਂ ਹਰ ਇੱਕ ਨੂੰ ਬੇਨਤੀ ਹੈ ਕਿ ਮੈਨੂੰ ਆਪਣੀ ਲੁੱਟ ਵਿੱਚੋਂ ਇੱਕ-ਇੱਕ ਮੁੰਦਰੀ ਦੇ ਦਿਓ।” (ਇਸਮਾਏਲੀ ਲੋਕ ਸੋਨੇ ਦੀਆਂ ਵਾਲੀਆਂ ਪਹਿਨਦੇ ਸਨ।)

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.