ਨਿਆਈਂ 8

ਪਰ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਉੱਤੇ ਰਾਜ ਨਹੀਂ ਕਰਾਂਗਾ ਅਤੇ ਨਾ ਹੀ ਮੇਰਾ ਪੁੱਤਰ ਤੁਹਾਡੇ ਉੱਤੇ ਰਾਜ ਕਰੇਗਾ। ਯਾਹਵੇਹ ਤੁਹਾਡੇ ਉੱਤੇ ਰਾਜ ਕਰੇਗਾ।”

Judges 8:23 (UKJV) And Gideon said unto them, I will not rule over you, neither shall my son rule over you: the LORD shall rule over you.

21ਤਦ ਜ਼ਬਾਹ ਅਤੇ ਜ਼ਲਮੁੰਨਾ ਨੇ ਕਿਹਾ, “ਤੂੰ ਆਪ ਹੀ ਉੱਠ ਅਤੇ ਸਾਡੇ ਉੱਤੇ ਵਾਰ ਕਰ, ਕਿਉਂਕਿ ਜਿਸ ਤਰ੍ਹਾਂ ਦਾ ਮਨੁੱਖ ਹੁੰਦਾ ਹੈ ਉਸੇ ਤਰ੍ਹਾਂ ਹੀ ਉਸਦਾ ਜੋਰ ਹੁੰਦਾ ਹੈ!” ਤਾਂ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਜ਼ਲਮੁੰਨਾ ਨੂੰ ਵੱਢ ਸੁੱਟਿਆ ਅਤੇ ਉਹ ਗਹਿਣੇ ਜੋ ਉਨ੍ਹਾਂ ਦੇ ਊਠਾਂ ਦੇ ਗਲੇ ਵਿੱਚ ਸਨ, ਉਸਨੇ ਲਾਹ ਲਏ।

22ਇਸਰਾਏਲੀਆਂ ਨੇ ਗਿਦਾਊਨ ਨੂੰ ਆਖਿਆ, “ਸਾਡੇ ਉੱਤੇ ਰਾਜ ਕਰ ਤੂੰ, ਤੇਰਾ ਪੁੱਤਰ ਅਤੇ ਤੇਰਾ ਪੋਤਰਾ ਵੀ ਕਿਉਂਕਿ ਤੂੰ ਸਾਨੂੰ ਮਿਦਯਾਨ ਦੇ ਹੱਥੋਂ ਬਚਾਇਆ ਹੈ।”

23ਪਰ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਉੱਤੇ ਰਾਜ ਨਹੀਂ ਕਰਾਂਗਾ ਅਤੇ ਨਾ ਹੀ ਮੇਰਾ ਪੁੱਤਰ ਤੁਹਾਡੇ ਉੱਤੇ ਰਾਜ ਕਰੇਗਾ। ਯਾਹਵੇਹ ਤੁਹਾਡੇ ਉੱਤੇ ਰਾਜ ਕਰੇਗਾ।”

24ਅਤੇ ਫਿਰ ਵੀ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਮੇਰੀ ਤੁਹਾਡੇ ਵਿੱਚੋਂ ਹਰ ਇੱਕ ਨੂੰ ਬੇਨਤੀ ਹੈ ਕਿ ਮੈਨੂੰ ਆਪਣੀ ਲੁੱਟ ਵਿੱਚੋਂ ਇੱਕ-ਇੱਕ ਮੁੰਦਰੀ ਦੇ ਦਿਓ।” (ਇਸਮਾਏਲੀ ਲੋਕ ਸੋਨੇ ਦੀਆਂ ਵਾਲੀਆਂ ਪਹਿਨਦੇ ਸਨ।)

25ਉਨ੍ਹਾਂ ਨੇ ਜਵਾਬ ਦਿੱਤਾ, “ਅਸੀਂ ਉਨ੍ਹਾਂ ਨੂੰ ਦੇਣ ਵਿੱਚ ਖੁਸ਼ੀ ਮਹਿਸੂਸ ਕਰਾਂਗੇ।” ਇਸ ਲਈ ਉਨ੍ਹਾਂ ਨੇ ਇੱਕ ਕੱਪੜਾ ਵਿਛਾ ਦਿੱਤਾ ਅਤੇ ਉਨ੍ਹਾਂ ਵਿੱਚੋਂ ਹਰੇਕ ਨੇ ਆਪਣੀ ਲੁੱਟ ਵਿੱਚੋਂ ਇੱਕ ਅੰਗੂਠੀ ਉਸ ਵਿੱਚ ਸੁੱਟ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.